30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੁਦਰਤੀ ਸੰਭਾਲ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਹਰਿਆਲਾ ਭਵਿੱਖ ਦੇਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ-ਅਜੇ ਨੰਦਨ

Ad Position 21
No active advertisement
ਅਜੀਤ ਡੈਸਕ 07-06-2026
ਕਪੂਰਥਲਾ, 6 ਜੂਨ (ਅਮਰਜੀਤ ਕੋਮਲ)-ਵਿਸ਼ਵ ਵਾਤਾਵਰਨ ਦਿਵਸ ਸਬੰਧੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ 'ਕੁਦਰਤ ਤੋਂ ਪ੍ਰੇਰਿਤ ਜਲਵਾਯੂ ਸਾਡੇ ਭਵਿੱਖ ਲਈ' ਵਿਸ਼ੇ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਭਾਰਤ ਸਕਾਊਟਸ ਐਂਡ ਗਾਈਡਸ ਅਤੇ ਸੇਂਟ ਜੋਨ ਐਂਬੂਲੈਂਸ ਬਿ੍ਗੇਡ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਆਰ.ਸੀ.ਐਫ. ਦੇ ਜਨਰਲ ਮੈਨੇਜਰ ਅਜੇ ਨੰਦਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਬਾਅਦ ਵਿਚ ਆਰ.ਸੀ.ਐਫ. ਦੇ ਕੈਂਪਸ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਜਿਸ ਵਿਚ ਆਰ.ਸੀ.ਐਫ. ਦੇ ਜਨਰਲ ਮੈਨੇਜਰ ਅਜੇ ਨੰਦਨ, ਮਹਿਲਾ ਕਲਿਆਣ ਸੰਗਠਨ ਦੀ ਪ੍ਰਧਾਨ ਨਵਿਤਾ ਨੰਦਨ ਦੀ ਅਗਵਾਈ ਵਿਚ ਸੰਗਠਨ ਨਾਲ ਸਬੰਧਿਤ ਮੈਂਬਰਾਂ, ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਕੇ ਹਰਿਆਵਲ ਤੇ ਸਿਹਤਮੰਦ ਵਾਤਾਵਰਨ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ | ਬਾਅਦ ਵਿਚ ਆਰ.ਸੀ.ਐਫ. ਦੇ ਗੁਣਵੱਤਾ ਵਿਭਾਗ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਰ.ਸੀ.ਐਫ. ਦੇ ਜਨਰਲ ਮੈਨੇਜਰ ਅਜੇ ਨੰਦਨ ਮੁੱਖ ਮਹਿਮਾਨ ਵਜੋਂ ਤੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਡੀਨ ਡਾ. ਵਾਈ.ਐਸ. ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਅਜੇ ਨੰਦਨ ਨੇ ਵਾਤਾਵਰਨ ਦੀ ਸੰਭਾਲ ਤੇ ਰੋਜ਼ਾਨਾ ਜੀਵਨ ਵਿਚ ਟਿਕਾਊ ਤੇ ਵਾਤਾਵਰਨ ਅਨੂਕੁਲ ਅਮਲਾ ਨੂੰ ਅਪਣਾਉਣ ਦੇ ਮਹੱਤਵ ਬਾਰੇ ਚਾਨਣਾ ਪਾਇਆ | ਉਨ੍ਹਾਂ ਸਾਰਿਆਂ ਨੂੰ ਕੁਦਰਤ ਦੀ ਸੰਭਾਲ ਤੇ ਆਉਣ ਵਾਲੀਆਂ ਪੀੜੀਆਂ ਲਈ ਸਾਫ਼ ਸੁਥਰੇ ਤੇ ਹਰਿਆਲੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਬੋਲਦਿਆਂ ਡਾ. ਵਾਈ.ਐਸ. ਬਰਾੜ ਨੇ ਵਿਸ਼ਵ ਪੱਧਰੀ ਵਾਤਾਵਰਨ ਸੰਕਟ 'ਤੇ ਇਕ ਜਾਣਕਾਰੀ ਭਰਪੂਰ ਪੇਸ਼ਕਾਰੀ ਦਿੱਤੀ ਅਤੇ ਸਮੂਹਿਕ ਯਤਨਾ ਅਤੇ ਟਿਕਾਊ ਵਿਕਾਸ ਨਾਲ ਸਬੰਧਿਤ ਉਪਰਾਲਿਆਂ ਰਾਹੀਂ ਧਰਤੀ ਦੇ ਜਲਵਾਯੂ ਅਤੇ ਵਾਤਾਵਰਨ ਸੁਰੱਖਿਆ ਦੀ ਲੋੜ 'ਤੇ ਜ਼ੋਰ ਦਿੱਤਾ | ਇਸੇ ਦੌਰਾਨ ਹੀ ਆਰ.ਸੀ.ਐਫ. ਕਲਚਰਲ ਸੁਸਾਇਟੀ ਵਲੋਂ ਕੂੜੇ ਦੀ ਛਾਂਟ ਵਿਸ਼ੇ 'ਤੇ ਇਕ ਨੁੱਕੜ ਨਾਟਕ ਦਾ ਬਾਖ਼ੂਬੀ ਨਾਲ ਮੰਚਨ ਕੀਤਾ ਗਿਆ | ਜਿਸ ਵਿਚ ਕੂੜੇ ਦੀ ਸਹੀ ਛਾਂਟ ਦੇ ਪ੍ਰਬੰਧਨ ਦੇ ਮਹੱਤਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ | ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਦੀ ਸੰਭਾਲ ਸਬੰਧੀ ਚਲਾਈ ਵਿਸ਼ੇਸ਼ ਮੁਹਿੰਮ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਆਰ.ਸੀ.ਐਫ. ਦੇ ਕਰਮਚਾਰੀਆਂ ਤੇ ਸਵੈ ਸੇਵਕਾਂ ਨੂੰ ਆਰ.ਸੀ.ਐਫ. ਜਨਰਲ ਮੈਨੇਜਰ ਤੇ ਉਨ੍ਹਾਂ ਦੀ ਧਰਮ ਪਤਨੀ ਨਵਿਤਾ ਨੰਦਨ ਵਲੋਂ ਸਨਮਾਨਿਤ ਕੀਤਾ ਗਿਆ | ਇਸਤੋਂ ਇਲਾਵਾ ਵਿਦਿਆਰਥੀਆਂ ਦੇ ਕਰਵਾਏ ਗਏ ਚਿੱਤਰਕਲਾ ਦੇ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਦਿੱਤਾ ਗਿਆ | ਸਮਾਗਮ ਦੌਰਾਨ ਵਿਸ਼ਵ ਵਾਤਾਵਰਨ ਦਿਵਸ ਸੈਲਫੀ ਪੁਆਇੰਟ ਵੀ ਸਥਾਪਿਤ ਕੀਤਾ ਗਿਆ ਜਿੱਥੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਤਸਵੀਰਾਂ ਖਿਚਵਾਈਆਂ | ਇਸਤੋਂ ਪਹਿਲਾਂ ਪਲਾਸਟਿਕ ਕਚਰੇ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰੇ ਲਈ ਇਕ ਪਲਾਸਟਿਕ ਬੋਤਲ ਕਰਸ਼ਿੰਗ ਮਸ਼ੀਨ ਦਾ ਉਦਘਾਟਨ ਵੀ ਕੀਤਾ ਗਿਆ | ਇਨ੍ਹਾਂ ਸਮਾਗਮਾਂ ਵਿਚ ਆਰ.ਸੀ.ਐਫ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਮਾਨਵ ਵਿਕਾਸ ਸੰਸਥਾਨ ਨੇ ਪਿੰਡ ਝੱਲ ਠੀਕਰੀਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ
Ad Position 24