30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ ਅੱਜ-ਅਕਾਸ਼ ਬਾਂਸਲ <br/>

Ad Position 21
No active advertisement
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਤਿਲਕਰਾਜ <br/> 07-06-2026
ਕਪੂਰਥਲਾ, 6 ਜੂਨ (ਅਮਰਜੀਤ ਕੋਮਲ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ 7 ਜੂਨ ਨੂੰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਗਏ ਜਾ ਰਹੇ ਕੀਰਤਨ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਕੀਰਤਨ ਸਮਾਗਮ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ•ਾਂ ਕਿਹਾ ਕਿ ਕੀਰਤਨ ਸਮਾਗਮ ਦੀ ਸ਼ੁਰੂਆਤ 5 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਹੋਵੇਗੀ | ਉਪਰੰਤ 6 ਵਜੇ ਤੱਕ ਭਾਈ ਗੁਰਮੀਤ ਸਿੰਘ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਰਾਤ 7 ਵਜੇ ਤੋਂ 8 ਵਜੇ ਤੱਕ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੀਰਤਨ ਸਮਾਗਮ ਵਾਲੀ ਥਾਂ 'ਤੇ ਸੰਗਤਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਪਾਣੀ, ਸੰਗਤਾਂ ਦੇ ਬੈਠਣ ਦੇ ਪ੍ਰਬੰਧ, ਪਾਰਕਿੰਗ, ਸੁਰੱਖਿਆ ਤੇ ਸਾਫ ਸਫਾਈ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਸਮਾਗਮ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਨਾ ਨਾ ਕਰਨਾ ਪਵੇ | ਉਨ•ਾਂ ਜ਼ਿਲ•ੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਸ਼ਿਖਾ ਭਗਤ ਵਧੀਕ ਡਿਪਟੀ ਕਮਿਸ਼ਨਰ, ਮੇਜਰ ਡਾ. ਇਰਵਿਨ ਕੌਰ ਐਸ.ਡੀ.ਐਮ. ਕਪੂਰਥਲਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਅਪਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਅੰਨ੍ਹੇ• ਤਸ਼ੱਦਦ ਦੀ ਪੰਜਾਬ ਕਿਸਾਨ ਯੂਨੀਅਨ ਬਾਗੀ ਵਲ... ਅਗਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਮੌਰੀਸ਼ਸ ਵਿਚ ਫਸੇ ਪੰਜਾਬੀ ਨੌਜਵਾਨ ਦੀ ਸੁਰੱਖਿਅਤ ਵਾਪਸੀ <br/>
Ad Position 24