30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ 1984 'ਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿਚ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 07-06-2026
ਫਗਵਾੜਾ, 6 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਮਿੰਦਰ ਸਾਹਿਬ ਵਿਖੇ ਸੰਨ 1984 'ਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ 'ਤੇ ਮੈਨੇਜਰ ਨਰਿੰਦਰ ਸਿੰਘ ਨੇ ਆਖਿਆ ਕਿ ਕਾਂਗਰਸ ਨੇ ਅੰਗਰੇਜ਼ਾਂ ਵਾਲੀ ਪਾੜੋ ਤੇ ਰਾਜ ਕਰੋ ਦੀ ਨੀਤੀ ਉੱਤੇ ਚੱਲਦਿਆਂ ਇੰਦਰਾ ਗਾਂਧੀ ਦੀ ਸਰਕਾਰ ਨੇ ਸਿੱਖਾਂ ਅਤੇ ਹਿੰਦੂਆਂ ਦਰਮਿਆਨ ਪਾੜ•ਾ ਵਧਾਇਆ, ਪੰਜਾਬੀ ਸਮਾਜ ਵਿਚ ਵੰਡੀਆਂ ਪਾਈਆਂ | ਉਨ•ਾਂ ਨੇ ਆਖਿਆ ਕਿ ਜੂਨ 1984 ਸਮੁੱਚੇ ਸਿੱਖ ਭਾਈਚਾਰੇ ਨੂੰ ਸਬਕ ਸਿਖਾਉਣ ਵਾਲਾ ਫੌਜੀ ਹਮਲਾ ਦਰਬਾਰ ਸਾਹਿਬ ਦੇ ਨਾਲ ਨਾਲ 38 ਹੋਰ ਪੰਜਾਬ ਦੇ ਇਤਿਹਾਸਕ ਗੁਰਦਵਾਰਿਆਂ ਉੱਤੇ ਹੋਇਆ | ਇਸ ਮੌਕੇ 'ਤੇ ਹੋਰ ਵੀ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਬਿੰਦਰ ਸਿੰਘ ਰਾਵਲਪਿੰਡੀ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ ਅਰਸ਼ੀ, ਗੁਰਦੀਪ ਸਿੰਘ ਖੇੜਾ ਦਿਹਾਤੀ ਪ੍ਰਧਾਨ, ਬਲਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਮੰਗੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਰਣਜੀਤ ਸਿੰਘ ਜੀਤੀ ਖੇੜਾ, ਜਸਵਿੰਦਰ ਸਿੰਘ ਬਸਰਾ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁੰਮਣ, ਭਾਈ ਅੰਮਿ੍ਤਪਾਲ ਸਿੰਘ, ਗੁਰਦਾਵਰ ਸਿੰਘ ਭਾਖੜੀਆਣਾ, ਜਸਵਿੰਦਰ ਸਿੰਘ ਭਗਤਪੁਰਾ, ਸਰਬਜੀਤ ਕੌਰ ਸਾਬਕਾ ਕੌਂਸਲਰ, ਜੋਗਾ ਸਿੰਘ ਢੱਡੇ, ਸਤਵਿੰਦਰ ਸਿੰਘ ਘੁੰਮਣ, ਸੁਖਬੀਰ ਸਿੰਘ ਕਿੰਨੜਾ, ਕੁਲਵਿੰਦਰ ਸਿੰਘ ਕਿੰਦਾ, ਸਰਬਜੀਤ ਸਿੰਘ, ਸਰਬਦੀਪ ਸਿੰਘ, ਸਤਿੰਦਰ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ ਖ਼ਾਲਸਾ, ਹੈੱਡਗ੍ਰੰਥੀ ਬਲਵਿੰਦਰ ਸਿੰਘ, ਤਰਸੇਮ ਸਿੰਘ ਸੇਮੀ, ਜਥੇਦਾਰ ਸਰੂਪ ਸਿੰਘ, ਬਲਵੀਰ ਸਿੰਘ ਗੰਡਵਾ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਕੇ ਦਿੱਤੇ ਡੂੰਘੇ ਜ਼ਖ਼ਮ ਕੌਮ ਕਦੇ ਵੀ ਭੁੱਲ ਨਹੀਂ ਸਕਦੀ-ਬੀਬੀ ਰੂਹੀ, ਜਥੇਦਾਰ ਕਲ... ਅਗਲੀ ਖ਼ਬਰ ਪਟਿਆਲਾ ਵਿਖੇ ਅਪਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਅੰਨ੍ਹੇ• ਤਸ਼ੱਦਦ ਦੀ ਪੰਜਾਬ ਕਿਸਾਨ ਯੂਨੀਅਨ ਬਾਗੀ ਵਲ...
Ad Position 24