30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਕੇ ਦਿੱਤੇ ਡੂੰਘੇ ਜ਼ਖ਼ਮ ਕੌਮ ਕਦੇ ਵੀ ਭੁੱਲ ਨਹੀਂ ਸਕਦੀ-ਬੀਬੀ ਰੂਹੀ, ਜਥੇਦਾਰ ਕਲਿਆਣ <br/>

Ad Position 21
No active advertisement
ਅਜੀਤ ਡੈਸਕ 07-06-2026
ਸੁਲਤਾਨਪੁਰ ਲੋਧੀ, 6 ਜੂਨ (ਨਰੇਸ਼ ਹੈਪੀ)-ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜੂਨ 1984 ਦੇ ਘੱਲੂਘਾਰੇ ਦੀਆਂ ਤਸਵੀਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੀ ਧਾਰਮਿਕ ਫ਼ਿਲਮ ਦਰਸ਼ਨੀ ਡਿਉੜੀ ਸਾਹਮਣੇ ਪਰਿਕਰਮਾ ਵਿਚ ਵੱਡੀ ਸਕਰੀਨ ਲਗਾ ਸੰਗਤਾਂ ਨੂੰ ਦਿਖਾਈ ਗਈ | ਇਸ ਮੌਕੇ ਸਕਰੀਨ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਵੱਲੋਂ ਕਰਵਾਈ ਗਈ | ਉਨ•ਾਂ ਨਾਲ ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਤੇ ਹੋਰ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ | ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਜੂਨ ਦਾ ਪਹਿਲਾਂ ਹਫ਼ਤਾ ਸਿੱਖ ਮਾਨਸਿਕਤਾ ਲਈ ਬੇਹੱਦ ਪੀੜਾਮਈ ਹੈ | ਸੰਨ 1984 'ਚ ਜੂਨ ਦੇ ਪਹਿਲੇ ਹਫ਼ਤੇ ਉਸ ਸਮੇਂ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ 'ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ | ਇਸ ਘੱਲੂਘਾਰੇ ਵਿਚ ਜਿੱਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ | ਉਨ•ਾਂ ਕਿਹਾ ਕਿ ਘੱਲੂਘਾਰੇ ਦੀ ਯਾਦ 'ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ | ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਜਥੇਦਾਰ ਕਲਿਆਣ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ | ਉਨ•ਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਸਿੰਘ ਸਿੱਖਾਂ ਦੇ ਵਿਰੁੱਧ ਹੋਏ ਜ਼ੁਲਮਾਂ ਵਿਰੁੱਧ ਸੰਘਰਸ਼ ਦੇ ਰਾਹ 'ਤੇ ਤੁਰੇ ਸਨ ਅਤੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ•ਾਂ ਵਿਚ ਨਜ਼ਰਬੰਦ ਹਨ | ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਫ਼ੈਸਲਾ ਕਰਨਾ ਚਾਹੀਦਾ ਹੈ | ਇਸ ਮੌਕੇ ਭਾਈ ਅਵਤਾਰ ਸਿੰਘ ਨੱਲ ਤੇ ਭਾਈ ਹਰਜਿੰਦਰ ਸਿੰਘ ਚੰਡੀਗੜ• ਹੈੱਡ ਗ੍ਰੰਥੀ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਜਿੰਦਰ ਸਿੰਘ ਭਗਤਪੁਰ, ਸੁਖਵਿੰਦਰ ਸਿੰਘ ਥਿੰਦ ਤੇ ਪਵਨਦੀਪ ਸਿੰਘ ਕੈਸ਼ੀਅਰ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਹਲਕੇ ਦੇ 10 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਅਗਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ 1984 'ਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿਚ ਸਮਾਗਮ...
Ad Position 24