ਕਪੂਰਥਲਾ, 7 ਜੂਨ (ਸਡਾਨਾ)-ਮਾਡਰਨ ਜੇਲ ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ ਦੇ ਸਹਾਇਕ ਸੁਪਰਡੈਂਟ ਰਾਜ ਕੁਮਾਰ ਨੇ ਦੱਸਿਆ ਕਿ ਜੇਲ ਅੰਦਰ ਤਲਾਸ਼ੀ ਦੌਰਾਨ ਕੈਦੀ ਵੀਰ ਸਿੰਘ ਉਰਫ਼ ਵੀਰੂ ਵਾਸੀ ਕਲਾਨੌਰ ਦੇ ਕਬਜ਼ੇ ਵਿਚੋਂ 9 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਹਵਾਲਾਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਕੋਤਵਾਲੀ ਪੁਲਿਸ ਉਸਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |