10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ

Ad Position 21
No active advertisement
ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬਿਮਾਰ ਹੋਣ ਕਾਰਨ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਜਗਜੀਵਨ ਸਿੰਘ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਅੱਜ ਉਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਅਗਲੀ ਖ਼ਬਰ ਮਾਡਰਨ ਜੇਲ• ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ
Ad Position 24