10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਅਮਰਜੀਤ ਸਿੰਘ ਸਡਾਨਾ)-ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਸੰਤਾਂ ਮਹਾਂਪੁਰਸ਼ਾਂ ਦੀ ਰਹਿਨੁਮਾਈ ਹੇਠ ਕਪੂਰਥਲਾ ਵਿਖੇ ਸਮਾਗਮਾਂ ਦੀ ਲੜੀ ਤਹਿਤ ਇਹ ਤੀਸਰਾ ਕੀਰਤਨ ਦਰਬਾਰ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਭਾਈ ਕਰਮ ਸਿੰਘ ਨੂਰਪੁਰੀ, ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਦਵਿੰਦਰ ਸਿੰਘ ਸੋਢੀ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਮੀਤ ਸਿੰਘ ਜਲੰਧਰ ਵਾਲਿਆਂ ਨੇ ਨਿਭਾਈ | ਸਮਾਗਮ ਦੌਰਾਨ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸੂਬਾ ਸਰਕਾਰ 'ਤੇ ਇਹ ਧਾਰਮਿਕ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਅਨਮੋਲ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਬਹੁਤ ਹੀ ਸ਼ਲਾਘਾਯੋਗ ਉੱਦਮ ਹੈ | ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਡੇ ਸਮੇਂ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਆਇਆ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਇਹ ਸਮਾਗਮ ਕਰਵਾਉਣ ਦਾ ਮੌਕਾ ਮਿਲਿਆ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵਲੋਂ 10 ਕੀਰਤਨ ਦਰਬਾਰ ਕਰਵਾਏ ਜਾਣੇ ਹਨ, ਜਿਸ ਲੜੀ ਤਹਿਤ ਅੱਜ ਕਪੂਰਥਲਾ ਵਿਖੇ ਤੀਸਰਾ ਕੀਰਤਨ ਦਰਬਾਰ ਕਰਵਾਇਆ ਗਿਆ ਹੈ ਤੇ ਇਹ ਫਰਵਰੀ ਵਿਚ ਸ਼ੁਰੂ ਹੋਏ ਸਮਾਗਮ ਸਾਲ 2027 ਫਰਵਰੀ ਤੱਕ ਚੱਲਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸਮਰਪਿਤ 4 ਵਿਸ਼ੇਸ਼ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਕਿ ਕਾਂਸ਼ੀ, ਬਠਿੰਡਾ, ਫ਼ਰੀਦਕੋਟ ਤੇ ਜੰਮੂ ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ ਤੱਕ ਪਹੁੰਚ ਕੇ ਸੰਪੰਨ ਹੋਣਗੀਆਂ | ਦੀਪਕ ਬਾਲੀ ਨੇ ਦੱਸਿਆ ਕਿ ਵਿਸ਼ੇਸ਼ ਡਰੋਨ ਸ਼ੋਅ ਵੀ ਕਰਵਾਏ ਜਾਣਗੇ ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਅੱਧੇ ਘੰਟੇ ਦੀ ਤਿਆਰ ਕੀਤੀ ਗਈ ਫ਼ਿਲਮ ਵਿਸ਼ੇਸ਼ ਗੱਡੀ ਰਾਹੀਂ ਪੰਜਾਬ ਦੇ ਪਿੰਡ ਪਿੰਡ ਤੱਕ ਪਹੁੰਚ ਕਰਕੇ ਦਿਖਾਈ ਜਾਵੇਗੀ | ਇਸ ਮੌਕੇ ਸਮਾਗਮ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਪ੍ਰਸ਼ਾਸਨ ਨੇ ਯੋਗ ਪ੍ਰਬੰਧ ਕੀਤੇ, ਉੱਥੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਨਾਲ ਸਬੰਧਿਤ ਸਥਾਨਕ ਆਗੂਆਂ ਨੇ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਜੈ ਦੱਤ, ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਨਗਰ ਨਿਗਮ ਕਮਿਸ਼ਨਰ ਅਨੂਪਮ ਕਲੇਰ, ਐੱਸ.ਡੀ.ਐੱਮ. ਇਰਵਿਨ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ, ਜ਼ਿਲ੍ਹਾ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਪਰਵਿੰਦਰ ਸਿੰਘ ਢੋਟ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਨਵਜੀਤ ਸਿੰਘ ਰਾਜੂ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਬਲਵਿੰਦਰ ਸਿੰਘ, ਬੋਹੜ ਸਿੰਘ, ਨਾਇਬ ਤਹਿਸੀਲਦਾਰ ਸੁਨੀਲ ਪ੍ਰਭਾਕਰ, ਸਤਬੀਰ ਸਿੰਘ ਚੰਦੀ, ਡਿਪਟੀ ਕਮਿਸ਼ਨਰ ਦੇ ਪੀ.ਏ. ਦਵਿੰਦਰਪਾਲ ਸਿੰਘ ਅਹੂਜਾ, ਗੋਲਡੀ ਪ੍ਰਾਸ਼ਰ, ਕਾਨੂੰਗੋ ਨਵਜੋਤ ਬੈਂਸ, ਕਾਨੂੰਗੋ ਗੁਰਸ਼ਰਨ ਸਿੰਘ, ਪਟਵਾਰੀ ਰਮਨਦੀਪ ਸਿੰਘ, ਰੋਕੀ ਗੁਗਨੇਜਾ, ਸੁਖਜਿੰਦਰ ਸਿੰਘ ਬੱਬਰ, ਵਰਿਆਮ ਸਿੰਘ ਕਪੂਰ, ਰਜਿੰਦਰ ਸਿੰਘ, ਕੌਂਸਲਰ ਵਿਕਾਸ ਮੋਮੀ, ਆਸ਼ੂ ਆਨੰਦ, ਸੁਮੀਰ ਸ਼ਰਮਾ ਕੌਂਸਲਰ, ਵਿਕਰਮ ਤੇਜੀ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਜ਼ਖ਼ਮੀ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
Ad Position 24