ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)-ਮਨਸੂਰਵਾਲ ਬੇਟ ਵਿਖੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿਚ ਮਾਂ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜੋਤੀ ਪਤਨੀ ਬਲਜੀਤ ਸਿੰਘ ਵਾਸੀ ਬਾਬਾ ਨਾਮਦੇਵ ਕਲੋਨੀ ਨੇ ਦੱਸਿਆ ਕਿ ਉਹ ਆਪਣੀ ਲੜਕੀ ਜੈਸਮੀਨ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਨਸੂਰਵਾਲ ਬੇਟ ਵੱਲ ਨੂੰ ਜਾ ਰਹੀਆਂ ਸਨ ਤਾਂ ਰਸਤੇ ਵਿਚ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਢਿਲਵਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |