10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੱਜਣ ਸਿੰਘ ਚੀਮਾ ਨੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਈ-ਰਿਕਸ਼ਾ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 08-06-2026
ਸੁਲਤਾਨਪੁਰ ਲੋਧੀ, 7 ਜੂਨ (ਨਰੇਸ਼ ਹੈਪੀ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਪਿੰਡ-ਪਿੰਡ ਈ ਰਿਕਸ਼ਾ ਦੇ ਮਾਧਿਅਮ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਇਹ ਸ਼ਬਦ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਈ ਰਿਕਸ਼ਾ ਨੂੰ ਰਵਾਨਾ ਕਰਨ ਮੌਕੇ ਆਪਣੇ ਸੰਬੋਧਨ ਵਿਚ ਕਹੇ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਇਸ ਦੇ ਵਧੀਆ ਨਤੀਜੇ ਵੀ ਆ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਕੇ ਪੰਜਾਬ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਸ ਕੋਹੜ ਨੂੰ ਪੰਜਾਬ ਅੰਦਰੋਂ ਖ਼ਤਮ ਕਰਨਾ ਉਨ੍ਹਾਂ ਦੀ ਪਹਿਲ ਹੈ | ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਈ ਰਿਕਸ਼ਾ ਰਾਹੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਦੇ ਕੰਮਾਂ ਨਾਲ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਲੜਾਈ ਨਾ ਸਿਰਫ਼ ਪੰਜਾਬ ਸਰਕਾਰ, ਸਗੋਂ ਪੂਰੇ ਸਮਾਜ ਦੀ ਇੱਕ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਮਾਨ ਸਰਕਾਰ ਦੀ ਇਸ ਜਨਹਿਤ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਨਸ਼ਾ ਮੁਕਤ, ਸਵੱਸਥ ਤੇ ਖ਼ੁਸ਼ਹਾਲ ਬਣਾਉਣ ਵਿਚ ਆਪਣਾ ਸਹਿਯੋਗ ਦੇਣ | ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਪੀ. ਧੀਰੇਂਦਰ ਵਰਮਾ, ਕੋਆਰਡੀਨੇਟਰ ਸੁਖਦੇਵ ਸਿੰਘ ਟਿੱਬਾ, ਲਵਪ੍ਰੀਤ ਸਿੰਘ ਪੀਏ, ਮੇਜਰ ਸਿੰਘ ਸੂਜੋਕਾਲੀਆ, ਖ਼ਜ਼ਾਨਚੀ ਸਤਪਾਲ ਮਦਾਨ, ਸਰਪੰਚ ਜਗਦੀਪ ਸਿੰਘ, ਸਰਕਲ ਪ੍ਰਧਾਨ ਮਲਕੀਤ ਸਿੰਘ ਬੂੜੇਵਾਲ, ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਗੁਰਪ੍ਰੀਤ ਸਿੰਘ ਗੋਪੀ, ਸਤਨਾਮ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਾਅਲੀ ਕਾਗਜ਼ਾਤ ਸਹਾਰੇ ਜ਼ਮਾਨਤ ਕਰਵਾਉਣ ਦੇ ਮਾਮਲੇ ਵਿਚ ਚਾਰ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਜ਼ਖ਼ਮੀ
Ad Position 24