10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

6 ਸਾਲਾ ਬੱਚੀ ਨਾਲ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ

Ad Position 21
No active advertisement
ਅਜੀਤ ਡੈਸਕ 08-06-2026
ਫਗਵਾੜਾ, 7 ਜੂਨ (ਚਾਨਾ)-ਇੱਥੋਂ ਦੇ ਮੁਹੱਲਾ ਉਂਕਾਰ ਨਗਰ ਵਿਖੇ ਇੱਕ ਛੇ ਸਾਲਾ ਬੱਚੀ ਨਾਲ ਛੇੜਛਾੜ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੀੜਤ ਲੜਕੀ ਦੀ ਮਾਤਾ ਵਲੋਂ ਦਿੱਤੀ ਸ਼ਿਕਾਇਤ ਅਨੁਸਾਰ ਇਹ ਘਟਨਾ 4 ਜੂਨ ਨੂੰ ਵਾਪਰੀ, ਜਦੋਂ ਛੇ ਸਾਲਾ ਬੱਚੀ ਪ੍ਰਸ਼ਾਦ ਲੈਣ ਲਈ ਓਾਕਾਰ ਨਗਰ ਸਥਿਤ ਗੁਰਦੁਆਰਾ ਸਾਹਿਬ ਗਈ ਹੋਈ ਸੀ | ਦੋਸ਼ ਹੈ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਪੁੱਤਰ ਪ੍ਰਭਜੋਤ ਸਿੰਘ ਬੱਚੀ ਨੂੰ ਇੱਕ ਕਮਰੇ 'ਚ ਲੈ ਗਿਆ ਤੇ ਉਸ ਨਾਲ ਛੇੜਛਾੜ ਕੀਤੀ | ਘਰ ਵਾਪਸ ਆਉਣ 'ਤੇ ਬੱਚੀ ਨੇ ਆਪਣੀ ਮਾਤਾ ਨੂੰ ਇਸ ਬਾਰੇ ਦੱਸਿਆ | 5 ਜੂਨ ਨੂੰ ਜਦੋਂ ਪਰਿਵਾਰਿਕ ਮੈਂਬਰਾਂ ਨੇ ਪ੍ਰਭਜੋਤ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਗੁਰਦੁਆਰਾ ਸਾਹਿਬ ਤੋਂ ਭੱਜਣ ਲੱਗਾ ਤੇ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ |

Ad Position 22
No active advertisement
ਪਿਛਲੀ ਖ਼ਬਰ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜਾਅਲੀ ਕਾਗਜ਼ਾਤ ਸਹਾਰੇ ਜ਼ਮਾਨਤ ਕਰਵਾਉਣ ਦੇ ਮਾਮਲੇ ਵਿਚ ਚਾਰ ਵਿਰੁੱਧ ਕੇਸ ਦਰਜ
Ad Position 24