10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-06-2026
ਸੁਲਤਾਨਪੁਰ ਲੋਧੀ, 7 ਜੂਨ (ਨਰੇਸ਼ ਹੈਪੀ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਦੇ ਘੱਲੂਘਾਰੇ ਦੀ 42 ਵੀਂ ਵਰ੍ਹੇਗੰਢ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਦਾ ਕੀਰਤਨ ਭਾਈ ਦਿਆਲ ਸਿੰਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਸਮਾਗਮ ਵਿਚ ਸ਼ਾਦਮਲ ਹੋਣ ਲਈ ਪਹੁੰਚੇ | ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਅਵਤਾਰ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਨੇਜਰ ਅਵਤਾਰ ਸਿੰਘ ਨੇ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਸੋਚ ਤੇ ਵਿਚਾਰਧਾਰਾ ਅੱਜ ਵੀ ਸਿੱਖ ਕੌਮ ਲਈ ਮਾਰਗ ਦਰਸ਼ਕ ਹਨ ਅਤੇ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ | ਉਨ੍ਹਾਂ ਕਿਹਾ ਕਿ 1984 ਦੀਆਂ ਘਟਨਾਵਾਂ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ | ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਸਾਹਿਬ ਦੇ ਸਟਾਫ਼ ਵੱਲੋਂ ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਨਾਮ 'ਤੇ ਲਿਆਂਦੇ ਗਏ ਸੋਧ ਕਾਨੂੰਨ ਦਾ ਵੀ ਵਿਰੋਧ ਵੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੰਥ ਨੂੰ ਮਨਜ਼ੂਰ ਨਹੀਂ ਹੈ ਅਤੇ ਇਸ ਸਬੰਧੀ ਅਗਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰ ਹੋਣ ਦੀ ਸੰਭਾਵਨਾ ਹੈ | ਆਗੂਆਂ ਨੇ ਕਿਹਾ ਕਿ ਪੰਥਕ ਮਸਲਿਆਂ 'ਤੇ ਫ਼ੈਸਲੇ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਅਨੁਸਾਰ ਹੀ ਹੋਣੇ ਚਾਹੀਦੇ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਮਹਿੰਦਰ ਸਿੰਘ ਆਹਲੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਦਿਲਬਾਗ ਸਿੰਘ ਇੰਚਾਰਜ ਸ੍ਰੀ ਅਖੰਡ ਪਾਠ ਵਿਭਾਗਾਂ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ, ਗਿਆਨੀ ਬਲਜਿੰਦਰ ਸਿੰਘ, ਗਿਆਨੀ ਕਸ਼ਮੀਰ ਸਿੰਘ, ਗਿਆਨੀ ਦਿਲਬਾਗ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਆਹਲੀ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਸੁਖਜਿੰਦਰ ਸਿੰਘ ਭਗਤਪੁਰ ਤੇ ਨਵਜੋਤ ਸਿੰਘ ਸੋਨੂੰ, ਰਿਕਾਰਡ ਕੀਪਰ ਜਸਵਿੰਦਰ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ ਥਿੰਦ, ਖ਼ਜ਼ਾਨਚੀ ਪਵਨਦੀਪ ਸਿੰਘ, ਅਕਾਉਂਟੈਂਟ ਜਰਨੈਲ ਸਿੰਘ, ਸਲਵੰਤ ਸਿੰਘ ਸਟੋਰ ਕੀਪਰ, ਇੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੂਸ-ਯੂਕਰੇਨ ਜੰਗ ਵਿਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਦੇ ਸੰਤ ਸੀਚੇਵਾਲ ਨੇ ਦੁੱਖ ਸੁਣੇ ਅਗਲੀ ਖ਼ਬਰ 6 ਸਾਲਾ ਬੱਚੀ ਨਾਲ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ
Ad Position 24