09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪ੍ਰਵਾਸੀ ਭਾਰਤੀਆਂ ਨੇ ਪਿੰਡ ਲੱਖਪੁਰ ਵਿਖੇ ਧਰਮਸ਼ਾਲਾ ਦੀ ਮੁੜ ਉਸਾਰੀ ਲਈ ਭੇਜੀ 2.18 ਲੱਖ ਰੁਪਏ ਦੀ ਸਹਾਇਤਾ

Ad Position 21
No active advertisement
ਅਜੀਤ ਡੈਸਕ 08-06-2026
ਖਲਵਾੜਾ, 7 ਜੂਨ (ਮਨਦੀਪ ਸਿੰਘ ਸੰਧੂ)-ਧਰਮਸ਼ਾਲਾ ਮੋਹਰੂ ਪੱਤੀ ਪਿੰਡ ਲੱਖਪੁਰ ਦੇ ਚੱਲ ਰਹੇ ਉਸਾਰੀ ਦੇ ਕੰਮ ਵਿਚ ਸਹਿਯੋਗ ਕਰਦੇ ਹੋਏ ਪ੍ਰਵਾਸੀ ਭਾਰਤੀ ਪਿਆਰਾ ਸਿੰਘ ਢੱਡਵਾਲ ਕੈਨੇਡਾ ਨੇ 50 ਹਜਾਰ, ਬਲਵਿੰਦਰ ਸਿੰਘ ਢੱਡਵਾਲ ਪੁੱਤਰ ਮੋਦਨ ਸਿੰਘ ਕੈਨੇਡਾ ਨੇ 50 ਹਜਾਰ, ਸਤਵਿੰਦਰ ਸਿੰਘ ਢੱਡਵਾਲ ਪੁੱਤਰ ਦਰਸ਼ਨ ਸਿੰਘ ਕੈਨੇਡਾ ਨੇ 68 ਹਜਾਰ ਅਤੇ ਸੁਖਵਿੰਦਰ ਸਿੰਘ ਪੁੱਤਰ ਗਿਆਨ ਸਿੰਘ ਨੇ 50 ਹਜਾਰ ਰੁਪਏ ਦਾ ਯੋਗਦਾਨ ਪਾਇਆ ਹੈ | ਇਸ ਮੌਕੇ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦਿਆਂ ਰਿਟਾ. ਪਿ੍ੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਵੱਲੋਂ ਕੁੱਲ 2 ਲੱਖ 18 ਹਜਾਰ ਰੁਪਏ ਭੇਜੇ ਗਏ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਇਸ ਧਰਮਸ਼ਾਲਾ ਦੀ ਹਾਲਤ ਬਹੁਤ ਹੀ ਤਰਸਯੋਗ ਸੀ | ਜਿਸ ਦੀ ਮੁੜ ਉਸਾਰੀ ਵਿਚ ਪੰਜਾਬ ਸਰਕਾਰ ਵੱਲੋਂ ਵੀ 5 ਲੱਖ ਰੁਪਏ ਦਾ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜਲਦੀ ਹੀ ਉਸਾਰੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਤੇ ਇਸ ਧਰਮਸ਼ਾਲਾ ਦੀ ਇਮਾਰਤ ਨੂੰ ਆਲੀਸ਼ਾਨ ਦਿੱਖ ਪ੍ਰਦਾਨ ਕੀਤੀ ਜਾਵੇਗੀ | ਧਰਮਸ਼ਾਲਾ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਸਮਾਗਮ ਕਰਨ ਵਿਚ ਕਾਫ਼ੀ ਸਹੂਲਤ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਹਨੀ ਵਿਖੇ ਸਾਲਾਨਾ ਛਿੰਝ ਮੇਲਾ 10 ਜੂਨ ਨੂੰ •ਪੰਜਾਬ ਦੇ ਨਾਮਵਰ ਪਹਿਲਵਾਨ ਕਰਨਗੇ ਜ਼ੋਰ ਅਜ਼ਮਾਇਸ਼ ਅਗਲੀ ਖ਼ਬਰ ਗਰੁੱਪ ਕਮਾਂਡਰ ਜਲੰਧਰ ਵਲੋਂ ਆਰਮੀ ਪਬਲਿਕ ਸਕੂਲ ਬਿਆਸ ਵਿਚ ਐੱਨ.ਸੀ.ਸੀ ਕੈਂਪ ਦਾ ਦੌਰਾ
Ad Position 24