09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਸਾਹਨੀ ਵਿਖੇ ਸਾਲਾਨਾ ਛਿੰਝ ਮੇਲਾ 10 ਜੂਨ ਨੂੰ •ਪੰਜਾਬ ਦੇ ਨਾਮਵਰ ਪਹਿਲਵਾਨ ਕਰਨਗੇ ਜ਼ੋਰ ਅਜ਼ਮਾਇਸ਼

Ad Position 21
No active advertisement
ਅਜੀਤ ਡੈਸਕ 08-06-2026
ਖਲਵਾੜਾ, 7 ਜੂਨ (ਮਨਦੀਪ ਸਿੰਘ ਸੰਧੂ)-ਧੰਨ ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਦਰਬਾਰ ਦੇ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੇ ਆਖ਼ਰੀ ਦਿਨ ਕਰਵਾਇਆ ਜਾਣ ਵਾਲਾ ਸਾਲਾਨਾ ਛਿੰਝ ਮੇਲਾ ਜੋ ਕਿ ਬਰਸਾਤ ਅਤੇ ਖ਼ਰਾਬ ਮੌਸਮ ਦੀ ਵਜ੍ਹਾ ਨਾਲ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ 10 ਜੂਨ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 3 ਵਜੇ ਕਰਵਾਇਆ ਜਾਵੇਗਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਛਿੰਝ ਮੇਲੇ ਦੌਰਾਨ ਪੰਜਾਬ ਦੇ ਨਾਮਵਰ ਪਹਿਲਵਾਨ ਕੁਸ਼ਤੀ ਦੇ ਜੌਹਰ ਦਿਖਾਉਣਗੇ | ਉਨ੍ਹਾਂ ਦੱਸਿਆ ਕਿ ਪਟਕੇ ਦੀ ਪਹਿਲੀ ਕੁਸ਼ਤੀ ਕਮਲਜੀਤ ਡੂਮਛੇੜੀ ਅਤੇ ਲਾਲੀ ਮਲਕਪੁਰ ਵਿਚਕਾਰ ਹੋਵੇਗੀ | ਜੇਤੂ ਪਹਿਲਵਾਨ ਨੂੰ 31 ਹਜਾਰ ਰੁਪਏ ਨਗਦ ਇਨਾਮ ਦਿੱਤਾ ਜਾਵੇਗਾ | ਦੂਜੇ ਨੰਬਰ ਦੀ ਕੁਸ਼ਤੀ ਸਿਮਰਨ ਮੁਕੰਦਪੁਰ ਅਤੇ ਜਗਰੂਪ ਸ਼ੰਕਰ ਦਰਮਿਆਨ ਹੋਵੇਗੀ | ਜਿਸ ਦੇ ਜੇਤੂ ਨੂੰ 21 ਹਜਾਰ ਰੁਪਏ ਨਗਦ ਰਾਸ਼ੀ ਇਨਾਮ ਵੱਲੋਂ ਭੇਟ ਕੀਤੀ ਜਾਵੇਗੀ | ਤੀਜੇ ਨੰਬਰ ਦੀ ਕੁਸ਼ਤੀ ਗੱਗੂ ਸੰਗਤਪੁਰ ਅਤੇ ਮਨੂ ਲੱਲੀਆਂ ਵਿਚਕਾਰ ਕਰਵਾਈ ਜਾਵੇਗੀ ਅਤੇ ਜੇਤੂ ਪਹਿਲਵਾਨ ਨੂੰ 7 ਹਜਾਰ ਰੁਪਏ ਨਗਦ ਦਿੱਤੇ ਜਾਣਗੇ | ਉਨ੍ਹਾਂ ਨੇ ਸਮੂਹ ਕੁਸ਼ਤੀ ਪ੍ਰੇਮੀਆਂ ਨੂੰ ਪਹਿਲਵਾਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਛਿੰਝ ਮੇਲੇ ਦਾ ਆਨੰਦ ਮਾਣਨ ਦੀ ਪੁਰਜ਼ੋਰ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਪਰਚਾ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਵਾਸੀ ਭਾਰਤੀਆਂ ਨੇ ਪਿੰਡ ਲੱਖਪੁਰ ਵਿਖੇ ਧਰਮਸ਼ਾਲਾ ਦੀ ਮੁੜ ਉਸਾਰੀ ਲਈ ਭੇਜੀ 2.18 ਲੱਖ ਰੁਪਏ ਦੀ ਸਹਾਇਤਾ
Ad Position 24