09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ

Ad Position 21
No active advertisement
ਅਜੀਤ ਡੈਸਕ 08-06-2026
ਸੁਲਤਾਨਪੁਰ ਲੋਧੀ, 7 ਜੂਨ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾ ਪੁਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪਟਿਆਲਾ ਵਿਚ ਬੇਰੁਜ਼ਗਾਰ ਸਹਾਇਕ ਲਾਈਨ ਮੈਨਾਂ ਦੇ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਤੇ ਬੇਤਹਾਸ਼ਾ ਤੇ ਬੇਰਹਿਮੀ ਨਾਲ ਸਰਕਾਰ ਦੀ ਸ਼ਹਿ ਤੇ ਅੰਨ੍ਹਾ ਤਸ਼ੱਦਦ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਅਤੇ ਸਰਕਾਰ ਬਣਨ ਤੋਂ ਬਾਅਦ ਕਾਰਪੋਰੇਟਾਂ ਦੀ ਨੰਗੇ ਚਿੱਟੇ ਰੂਪ ਵਿਚ ਦਲਾਲੀ ਕਰ ਰਹੀ ਪੰਜਾਬ ਸਰਕਾਰ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਤਾਨਾਸ਼ਾਹ ਰਵੱਈਆ ਅਪਣਾ ਕੇ ਵੱਖ-ਵੱਖ ਵਰਗਾਂ ਵੱਲੋਂ ਕੀਤੇ ਜਾਂਦੇ ਹੱਕੀ ਸੰਘਰਸ਼ਾਂ ਨੂੰ ਕੁਚਲਨ ਲਈ ਪੁਲਿਸ ਜ਼ਬਰ ਨਾਲ ਦੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਪਾਵਰ ਕਾਮ ਦੇ ਮੁੱਖ ਦਫ਼ਤਰ ਅੱਗੇ ਬੇਰੁਜ਼ਗਾਰ ਸਹਾਇਕ ਲਾਈਨ ਮੈਨ ਜੋ ਪਟਿਆਲਾ ਵਿਖੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਸਨ | ਉਨ੍ਹਾਂ ਉੱਪਰ ਅਣਮਨੁੱਖੀ ਢੰਗ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਬੇਰਹਿਮੀ ਨਾਲ ਕੁੱਟਿਆ ਗਿਆ | ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਲੋਕਾਂ ਨੂੰ ਇਸ ਤਰ੍ਹਾਂ ਦਬਾਉਣ ਕੋਝੀਆਂ ਹਰਕਤਾਂ ਕਰਨ ਤੋਂ ਬਾਜ ਆਵੇ ਨਹੀਂ ਤਾਂ ਆਉਂਦੀਆਂ ਵੋਟਾਂ ਵਿਚ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰ ਸਹਾਇਕ ਲਾਈਨ ਮੈਨਾਂ ਉੱਪਰ ਕੀਤੇ ਅਣਮਨੁੱਖੀ ਤਸ਼ੱਦਦ ਕਰ ਰਹੇ ਪੁਲਿਸ ਮੁਲਾਜ਼ਮਾਂ ਉੱਪਰ ਸਖ਼ਤ ਐਕਸ਼ਨ ਲੈਂਦਿਆਂ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਤਰਸੇਮ ਸਿੰਘ ਬੰਨੇਮੱਲ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਲੇਖਰਾਜ ਸਰਪੰਚ, ਪਿਆਰਾ ਸਿੰਘ ਬੂਲਪੁਰ, ਕੁਲਵਿੰਦਰ ਸਿੰਘ ਭੰਡਾਲ, ਪਲਵਿੰਦਰ ਸਿੰਘ ਕਮਾਲਪੁਰ, ਬਲਦੇਵ ਸਿੰਘ ਮੋਮੀ, ਕੁਲਦੀਪ ਕੌਰ ਉੱਚਾ ਬੋਹੜ ਵਾਲਾ, ਬਿੰਦਰ ਕੌਰ, ਕੁਲਵੰਤ ਕੌਰ ਆਦਿ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਹੋਇਆ ਪੁਲਸੀਆ ਜਬਰ ਲੋਕਤੰਤਰ ਦਾ ਘਾਣ-... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ...
Ad Position 24