09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਹੋਇਆ ਪੁਲਸੀਆ ਜਬਰ ਲੋਕਤੰਤਰ ਦਾ ਘਾਣ-ਜੀ.ਟੀ.ਯੂ. ਪੰਜਾਬ

Ad Position 21
No active advertisement
ਅਜੀਤ ਡੈਸਕ 08-06-2026
ਖਲਵਾੜਾ, 7 ਜੂਨ (ਮਨਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੱਲ੍ਹ ਪਟਿਆਲਾ ਵਿਖੇ 2600 ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੇ ਸ਼ਾਂਤਮਈ ਧਰਨੇ ਨੂੰ ਪੁਲਸੀਆ ਜ਼ਬਰ ਅਤੇ ਲਾਠੀਆਂ ਦੇ ਜ਼ੋਰ ਨਾਲ਼ ਦਬਾਉਣ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਕੋਝੀ ਅਤੇ ਸ਼ਰਮਨਾਕ ਕੋਸ਼ਿਸ਼ ਨੇ ਭਗਵੰਤ ਮਾਨ ਸਰਕਾਰ ਦਾ ਅਸਲੀ ਚਿਹਰਾ ਜਨਤਾ ਸਾਹਮਣੇ ਲਿਆ ਦਿੱਤਾ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪੈੱ੍ਰਸ ਸਕੱਤਰ ਗਣੇਸ਼ ਭਗਤ, ਮੀਤ ਪ੍ਰਧਾਨ ਰਛਪਾਲ ਸਿੰਘ ਵੜੈਚ, ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਲੋਕ ਸੱਥਾਂ ਵਿਚ ਪੰਜਾਬ ਦੇ ਨੌਜਵਾਨ ਤੇ ਮੁਲਾਜ਼ਮ ਵਰਗ ਨੂੰ ਜੋ ਵਾਅਦੇ ਕੀਤੇ ਸਨ | ਉਹ ਹੁਣ ਸੱਤਾ ਵਿਚ ਆਉਣ ਸਭ ਕੁੱਝ ਭੁੱਲ ਗਏ | ਅੱਜ ਹਾਲਾਤ ਇਹ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਹਜ਼ਾਰਾਂ ਪੋਸਟਾਂ ਖ਼ਾਲੀ ਹੋਣ ਦੇ ਬਾਵਜੂਦ ਵੀ ਨੌਜਵਾਨ ਸੜਕਾਂ ਤੇ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ ਤੇ ਉਨ੍ਹਾਂ ਨੂੰ ਹੱਕਾਂ ਬਦਲੇ ਲਾਠੀਆਂ ਮਿਲ ਰਹੀਆਂ ਹਨ | ਪੰਜਾਬ ਦੇ ਨੌਜਵਾਨ ਅਤੇ ਮੁਲਾਜ਼ਮ ਵਰਗ ਨੂੰ ਇਸ ਸਰਕਾਰ ਤੋਂ ਅਜਿਹੀ ਉਮੀਦ ਨਹੀਂ ਸੀ | ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿੱਥੇ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਤੇ ਹੋਏ ਪੁਲਿਸ ਵੱਲੋਂ ਕੀਤੇ ਘੋਰ ਤਸ਼ੱਦਦ ਦੀ ਨਿੰਦਾ ਕਰਦੀ ਹੈ, ਉੱਥੇ ਮੰਗ ਕਰਦੀ ਹੈ ਕਿ ਸਰਕਾਰ ਜਲਦ ਇਨ੍ਹਾਂ ਨੌਜਵਾਨਾਂ ਦੀ ਗੱਲ ਸੁਣੇ ਅਤੇ ਇਨ੍ਹਾਂ ਨੂੰ ਸਥਾਈ ਤੌਰ ਤੇ ਪੱਕਾ ਕਰਕੇ ਇਨ੍ਹਾਂ ਦਾ ਬਣਦਾ ਹੱਕ ਦੇਵੇ | ਇਨ੍ਹਾਂ ਤੇ ਤਸ਼ੱਦਦ ਕਰਨਾ ਬੰਦ ਕਰੇ | ਭਗਵੰਤ ਮਾਨ ਦੀ ਪੰਜਾਬ ਦੀ ਮੌਜੂਦਾ ਸਰਕਾਰ ਕੋਲ ਸਤਾ ਦਾ ਜਿਹੜਾ ਸਮਾਂ ਬਚਾਇਆ ਹੈ | ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਲੰਮੇ ਤੋਂ ਕੱਚੇ ਕਮਾਇਆ ਨੂੰ ਪੱਕਾ ਕਰਨਾ ਚਾਹੀਦਾ ਹੈ | ਜਿਸ ਤਰ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਏ ਦਿਨ ਆਪਣੇ ਜਾਇਜ਼ ਹੱਕਾਂ ਮੰਗਣ ਲਈ ਸੰਘਰਸ਼ ਸੜਕਾਂ ਤੇ ਧਰਨਾ-ਪ੍ਰਦਰਸ਼ਨ ਪ੍ਰਦਰਸ਼ਨ ਕਰਦੇ ਹਨ | ਪੰਜਾਬ ਸਰਕਾਰ ਵੱਲੋਂ ਉਨ੍ਹਾਂ ਤੇ ਤਸ਼ੱਦਦ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ | ਸ਼ਾਇਦ ਪੰਜਾਬ ਦੀ ਸਰਕਾਰ ਇਹ ਭੁੱਲ ਗਈ | ਜੇਕਰ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਫ਼ੈਸਲਾ ਕਰ ਲਿਆ ਤਾਂ ਉਹ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਤੋਂ ਵਾਂਝੇ ਰਹਿ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਬੇਰਹਿਮੀ ਨਾਲ ਕੀਤੇ ਪੁਲਿਸ ਤਸ਼ੱਦਦ ਦੀ ਸਖ਼ਤ... ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਪੁਲਿਸ ਤਸ਼ੱਦਦ ਦੀ ਸ...
Ad Position 24