09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਾਵਰਕਾਮ ਦਫ਼ਤਰ ਦੇ ਬਾਹਰ ਨੌਜਵਾਨ ਉੱਪਰ ਹੋਏ ਲਾਠੀਚਾਰਜ ਦੀ ਟੀ.ਐਸ.ਯੂ. ਨੇ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਸਡਾਨਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬੀਤੇ ਦਿਨ ਪਟਿਆਲਾ ਪਾਵਰਕਾਮ ਦਫ਼ਤਰ ਦੇ ਬਾਹਰ ਸ਼ਾਂਤਮਈ ਰੋਸ ਵਿਖਾਵਾ ਕਰ ਰਹੇ ਨੌਜਵਾਨ ਅਪ੍ਰੈਂਟਿਸਾ 'ਤੇ ਲਾਠੀ ਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਸਰਕਲ ਕਪੂਰਥਲਾ ਦੇ ਸਮੂਹ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਵਲੋਂ ਬੇਰਹਿਮੀ ਨਾਲ ਨੌਜਵਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ | ਜਿਸ ਕਾਰਨ ਕਈ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਤੇ ਅਜਿਹੀ ਪੁਲਿਸ ਕਾਰਵਾਈ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਨੌਜਵਾਨ ਅਪ੍ਰੈਂਟਿਸਾ ਨਾਲ ਖੜੇ ਹਨ ਤੇ ਜੇਕਰ ਉਨ•ਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਟੀ.ਐਸ.ਯੂ. ਵੀ ਉਨ•ਾਂ ਦੇ ਹੱਕ ਵਿਚ ਸੰਘਰਸ਼ ਕਰੇਗੀ | ਇਸ ਮੌਕੇ ਇੰਜ. ਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਜੁਗਲ ਕਿਸ਼ੋਰ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ 27 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ <br/>
Ad Position 24