ਕਪੂਰਥਲਾ, 7 ਜੂਨ (ਵਿ.ਪ੍ਰ.)-ਜ਼ਿਲ੍ਹੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਵਿਸ਼ੇਸ਼ ਹੈਲਪ ਨੰਬਰ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੋਵੇ ਜਾਂ ਪ੍ਰਸ਼ਾਸਨ ਨਾਲ ਸਬੰਧਿਤ ਕੋਈ ਸ਼ਿਕਾਇਤ ਹੋਵੇ ਤਾਂ ਉਹ ਸਿੱਧੀ ਸ਼ਿਕਾਇਤ ਪ੍ਰਸ਼ਾਸਨ ਦੇ ਵਿਸ਼ੇਸ਼ ਹੈਲਪ ਲਾਈਨ ਨੰਬਰ 01822-233777 'ਤੇ ਦਰਜ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਹੈਲਪ ਲਾਈਨ ਨੰਬਰ 'ਤੇ ਆਉਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਤੇ ਮਦਦ ਦੀਆਂ ਅਪੀਲਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ ਤੇ ਸਬੰਧਿਤ ਵਿਭਾਗਾਂ ਵਲੋਂ ਸਮੇਂ ਸਿਰ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਘਰ ਬੈਠੇ ਹੀ ਸੁਚਾਰੂ ਪ੍ਰਸ਼ਾਸਨਿਕ ਸੇਵਾਵਾਂ ਪ੍ਰਾਪਤ ਹੋ ਸਕਣ |