ਕਪੂਰਥਲਾ, 7 ਜੂਨ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਮਜੀਠਾ ਹਲਕੇ ਵਿਚ ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋਂ ਅਕਾਲੀ ਆਗੂਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਕੇਸ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਨਾਲ ਹੈ ਤੇ ਸੱਤਾਧਾਰੀ ਪਾਰਟੀ ਵਲੋਂ ਉਨ੍ਹਾਂ ਨਾਲ ਕੀਤੀ ਜਾਣ ਵਾਲੀ ਕਿਸੇ ਵੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗਾ | ਉਨ੍ਹਾਂ ਅਕਾਲੀ ਆਗੂ ਜੋਬਨਜੀਤ ਸਿੰਘ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਲਈ ਪੁਲਿਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ |