ਸੁਲਤਾਨਪੁਰ ਲੋਧੀ, 7 ਜੂਨ (ਨਰੇਸ਼ ਹੈਪੀ)-ਜੱਟ ਸਭਾ ਵੈੱਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜੱਟ ਸਭਾ ਵੈੱਲਫੇਅਰ ਸੁਸਾਇਟੀ ਦੇ ਵੱਡੀ ਗਿਣਤੀ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਤੇ ਸੁਸਾਇਟੀ ਦੀ ਕਾਰਜ ਕੁਸ਼ਲਤਾ ਤੇ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਕੁੱਝ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿਚ ਸੁਲਤਾਨਪੁਰ ਲੋਧੀ ਦੇ ਚੜ੍ਹਦੇ ਪਾਸੇ ਪਿੰਡ ਮੁਹੱਬਲੀਪੁਰ, ਅਮਰਜੀਤਪੁਰ ਦੇ ਏਰੀਏ ਵਿਚੋਂ ਲੰਘਦੀ ਡਰੇਨ ਜੋ ਹਰ ਸਾਲ ਭਾਰੀ ਮੀਂਹ ਨਾਲ ਉੱਛਲ ਕੇ ਇੰਨਾ ਪਿੰਡਾਂ ਅਤੇ ਨਾਲ ਲੱਗਦੇ ਹੋਰ ਇਲਾਕਿਆਂ ਦਾ ਵੱਡੀ ਪੱਧਰ ਤੇ ਨੁਕਸਾਨ ਕਰਦੀ ਹੈ | ਇਸ ਡਰੇਨ ਦੀ ਕਦੇ ਵੀ ਵੇਲੇ ਸਿਰ ਵਿਭਾਗ ਵੱਲੋਂ ਸਫ਼ਾਈ ਨਹੀਂ ਕਰਵਾਈ ਜਾਂਦੀ | ਸਮੁੱਚੇ ਇਲਾਕੇ ਦੇ ਪ੍ਰਭਾਵਿਤ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਕਈ ਅਪੀਲਾਂ ਕਰਨ ਦੇ ਬਾਵਜੂਦ ਵੀ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਜੱਟ ਸਭਾ ਵੈੱਲਫੇਅਰ ਸੋਸਾਇਟੀ ਦੇ ਸਰਪ੍ਰਸਤ ਤੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਹੈ ਕਿ ਇਸ ਦੀ ਸਫ਼ਾਈ ਕਰਾਈ ਜਾਵੇ ਅਤੇ ਸੜਕਾਂ ਤੇ ਬੰਦ ਪਈਆਂ ਪੁਲੀਆਂ ਜਲਦੀ ਖੁਲਵਾਈਆਂ ਜਾਣ ਤਾਂ ਜੋ ਕਿਸਾਨਾਂ ਦੀਆਂ ਫ਼ਸਲ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ | ਆਗੂਆਂ ਨੇ ਕਿਹਾ ਕਿ ਸਮੁੱਚੇ ਇਲਾਕੇ ਵਿਚੋਂ ਲੰਘਦੀਆਂ ਛੋਟੀਆਂ ਨਦੀਆਂ ਤੇ ਨਾਲਿਆਂ ਦੀ ਵੀ ਬਰਸਾਤਾਂ ਤੋਂ ਪਹਿਲਾਂ ਸਫ਼ਾਈ ਕਰਵਾਈ ਜਾਵੇ ਤਾਂ ਜੋ ਬਰਸਾਤਾਂ ਦੇ ਦਿਨਾਂ ਵਿਚ ਇਸ ਵਿਚ ਵੱਡੀ ਮਿਕਦਾਰ ਵਿਚ ਪੈਦਾ ਹੋਈ ਬੂਟੀ ਡਾਫ ਦਾ ਕਾਰਨ ਨਾ ਬਣ ਸਕੇ | ਉਨ੍ਹਾਂ ਕਿਹਾ ਕਿ ਦਰਿਆਵਾਂ ਵਿਚ ਪਾਣੀ ਦੇ ਕੁਦਰਤੀ ਵਹਾਅ ਵਿਚ ਰੁਕਾਵਟ ਬਣੀ ਮਿੱਟੀ ਨੂੰ ਹੁਣ ਚੁੱਕ ਲਿਆ ਜਾਵੇ ਤਾਂ ਜੋ ਆਉਣ ਵਾਲੇ ਬਰਸਾਤਾਂ ਦੇ ਦਿਨਾਂ ਵਿਚ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਡੈਮਾਂ ਦੀ ਸਾਂਭ ਸੰਭਾਲ ਬਾਰਿਸ਼ ਤੋਂ ਪਹਿਲਾਂ ਕੀਤੀ ਜਾਵੇ ਅਤੇ ਦਰਿਆਵਾਂ ਦੇ ਧੁੱਸੀ ਬੰਨ੍ਹ ਦੀ ਮੁਰੰਮਤ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ ਤਾਂ ਜੋ ਹੜ੍ਹਾਂ ਦੇ ਸੰਭਾਵੀ ਕਾਰਨਾਂ ਤੋਂ ਬਚਿਆ ਜਾ ਸਕੇ | ਇਸ ਮੌਕੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ, ਪ੍ਰਧਾਨ ਮਹਿੰਦਰ ਸਿੰਘ ਤਾਸ਼ਪੁਰ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ, ਬਲਵਿੰਦਰ ਸਿੰਘ, ਅਜੀਤ ਸਿੰਘ ਔਜਲਾ ਜਨਰਲ ਸਕੱਤਰ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਸੁਖਜਿੰਦਰ ਸਿੰਘ ਕਬੀਰਪੁਰ, ਬਾਬਾ ਅਵਤਾਰ ਸਿੰਘ, ਕੁੰਦਨ ਸਿੰਘ ਚੱਕਾਂ ਸਾਬਕਾ ਸਰਪੰਚ, ਅਮਰਜੀਤ ਸਿੰਘ ਬੰਬ, ਹਰਜੋਤ ਸਿੰਘ, ਹਰਜਿੰਦਰ ਸਿੰਘ ਵਿਰਕ, ਸਾਬਕਾ ਸਰਪੰਚ ਸ਼ਿੰਦਰ ਸਿੰਘ ਬੂਸੋਵਾਲ, ਕੁਲਦੀਪ ਸਿੰਘ ਸਰੂਪਵਾਲ, ਨੰਬਰਦਾਰ ਨਿਰਮਲ ਸਿੰਘ ਸ਼ੇਖਮਾਂਗਾ, ਜਗਜੀਤ ਸਿੰਘ ਭਾਗੋਰਾਈਆਂ, ਹਰਜੀਤ ਸਿੰਘ, ਹਰਵੰਤ ਸਿੰਘ ਵੜੈਚ, ਸੁਰਿੰਦਰ ਸਿੰਘ, ਸੁਖਪਾਲ ਸਿੰਘ, ਜਗਰੂਪ ਸਿੰਘ, ਬਲਜੀਤ ਸਿੰਘ, ਹਜਾਰਾ ਸਿੰਘ ਤਲਵੰਡੀ ਚੌਧਰੀਆਂ, ਸੁਖਚੈਨ ਸਿੰਘ ਆਦਿ ਵੀ ਹਾਜ਼ਰ ਸਨ |