ਡਡਵਿੰਡੀ, 7 ਜੂਨ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਸਾਹਿਬ ਵਿਖੇ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦਿਲਾਂ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆਮ ਜਨਤਾ ਦਾ ਗਲਾ ਘੁੱਟਣ ਤੇ ਉਤਰ ਆਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਲਗਾਤਾਰ ਵੱਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਤੇਲ ਕੀਮਤਾਂ ਦੇ ਵਧਣ ਨਾਲ ਹਰ ਇੱਕ ਜ਼ਰੂਰੀ ਵਰਤੋਂ ਦੀ ਚੀਜ਼ ਦਾ ਭਾਅ ਵਧਣਾ ਲਗਭਗ ਤੈ ਹੈ ਜਿਸ ਨਾਲ ਗ਼ਰੀਬ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੀਜ਼ਲ ਤੇ ਪੈਟਰੋਲ ਦੀਆਂ ਵਧਾਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਵੇ | ਇਸ ਮੌਕੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਨੇ ਕਮੇਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਡੇ ਸੰਘਰਸ਼ ਲੜਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ, ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ, ਜ਼ੋਨ ਸਕੱਤਰ ਬਲਵੀਰ ਸਿੰਘ, ਜ਼ੋਨ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਮੁਹੱਬਲੀਪੁਰ, ਜ਼ੋਨ ਖ਼ਜ਼ਾਨਚੀ ਅਮਨਦੀਪ ਸਿੰਘ, ਮੀਤ ਖ਼ਜ਼ਾਨਚੀ ਕੁਲਦੀਪ ਸਿੰਘ, ਇਕਾਈ ਪ੍ਰਧਾਨ ਦਵਿੰਦਰ ਸਿੰਘ ਡੱਲਾ, ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਫ਼ੌਜੀ ਕਲੋਨੀ, ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਸ਼ਤਾਬਗੜ, ਇਕਾਈ ਪ੍ਰਧਾਨ ਜਰਨੈਲ ਸਿੰਘ ਦੀਪੇਵਾਲ, ਬਾਬਾ ਕੁਲਵੰਤ ਸਿੰਘ ਪੱਕਾ ਕੋਠਾ, ਪ੍ਰਤਾਪ ਸਿੰਘ ਪੱਕਾ ਕੋਠਾ, ਸੁਖਜਿੰਦਰ ਸਿੰਘ ਸਾਬੀ ਡੱਲਾ, ਨੰਬਰਦਾਰ ਅਮਰਜੀਤ ਸਿੰਘ ਫ਼ੌਜੀ ਕਲੋਨੀ, ਜਸਪਾਲ ਸਿੰਘ ਡਡਵਿੰਡੀ, ਨਵਜੀਤ ਸਿੰਘ ਪੈੱ੍ਰਸ ਸਕੱਤਰ ਅਤੇ ਲਖਵਿੰਦਰ ਸਿੰਘ ਚੰਦੀ ਆਦਿ ਹਾਜ਼ਰ ਸਨ |