14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਇਕ ਪੇੜ ਮਾਂ ਦੇ ਨਾਂਅ ਮੁਹਿੰਮ ਤਹਿਤ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ | ਜਿਸ ਵਿਚ 'ਇਕ ਪੇੜ ਮਾਂ ਦੇ ਨਾਂਅ' ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਟਾਫ਼ ਨੇ ਸਕੂਲ ਦੇ ਕੰਪਲੈਕਸ ਵਿਚ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਬੂਟਾ ਲਗਾਇਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਤੇ ਜੇਕਰ ਧਰਤੀ 'ਤੇ ਰੁਕ ਨਹੀਂ ਰਹਿਣਗੇ ਤਾਂ ਸਾਡਾ ਜਿਊਣਾ ਵੀ ਸੰਭਵ ਨਹੀਂ ਹੋਵੇਗਾ | ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਨੂੰ ਕਿਹਾ ਕਿ ਉਹ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਿੰਪਲ ਸ਼ਰਮਾ ਤੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਗੁਰਮਤਿ ਅਕੈਡਮੀ 'ਚ ਪ੍ਰੋਫੈਸਰ ਜਸਪਾਲ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਨਿਭਾਉਣ... ਅਗਲੀ ਖ਼ਬਰ ਪਟਿਆਲਾ ਵਿਖੇ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਢਿਲਵਾਂ ਵਲੋਂ ਨਾਅਰੇਬਾਜ਼ੀ
Ad Position 24