ਸੁਲਤਾਨਪੁਰ ਲੋਧੀ, 8 ਜੂਨ (ਨਰੇਸ਼ ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਾਲ ਤੇ ਪੂਰੇ ਪੰਜਾਬ ਵਿਚ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ | ਉਸੇ ਘੜੀ ਤਹਿਤ ਜ਼ਿਲ੍ਹਾ ਕਪੂਰਥਲਾ ਵਿਚ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਪੂਰਥਲਾ ਵਿਚ 7 ਥਾਵਾਂ ਤੇ ਸੁਲਤਾਨਪੁਰ ਲੋਧੀ ਤਲਵੰਡੀ ਪੁਲ ਤੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਦੀ ਰਹਿਨੁਮਾਈ ਹੇਠ ਜ਼ੋਨ ਸੁਲਤਾਨਪੁਰ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ ਤੇ ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ, ਤਲਵੰਡੀ ਚੌਧਰੀਆਂ ਵਿਖੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਤੇ ਜ਼ੋਨ ਸ਼ਹੀਦ ਊਧਮ ਸਿੰਘ ਪ੍ਰਧਾਨ ਗੁਰਸੇਵਕ ਸਿੰਘ ਸ਼ਿਵਦਿਆਲ ਦੀ ਅਗਵਾਈ ਹੇਠ, ਕਪੂਰਥਲਾ ਸਬਜ਼ੀ ਮੰਡੀ ਵਿਚ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਤੇ ਜ਼ੋਨ ਬੰਦਾ ਸਿੰਘ ਬਹਾਦਰ ਪ੍ਰਧਾਨ ਜੋਗਾ ਸਿੰਘ ਦੀ ਅਗਵਾਈ ਹੇਠ, ਪਿੰਡ ਉੱਚਾ ਵਿਖੇ ਜ਼ੋਨ ਮੀਰੀ ਪੀਰੀ ਗੁਰਸਰ ਪ੍ਰਧਾਨ ਹਰਵਿੰਦਰ ਸਿੰਘ ਤੇ ਜ਼ਿਲ੍ਹਾ ਖ਼ਜ਼ਾਨਚੀ ਵੀਰ ਸਿੰਘ ਦੀ ਅਗਵਾਈ ਹੇਠ, ਵਡਾਲਾ ਫਾਟਕ ਵਿਖੇ ਜ਼ੋਨ ਭਗਤ ਸਿੰਘ ਪ੍ਰਧਾਨ ਬਲਬੀਰ ਸਿੰਘ ਬੁੱਟਰ ਤੇ ਜਗਜੀਤ ਸਿੰਘ ਦੀ ਅਗਵਾਈ ਹੇਠ, ਤਾਸ਼ਪੁਰ ਅੱਡੇ ਤੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਤੇ ਜ਼ੋਨ ਭਾਈ ਲਾਲੂ ਜੀ ਡੱਲਾ ਸਕੱਤਰ ਬਲਬੀਰ ਸਿੰਘ ਰਾਣਾ ਦੀ ਅਗਵਾਈ ਹੇਠ, ਇਸੇ ਤਰਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਤੇ ਜ਼ੋਨ ਸਕੱਤਰ ਬਲਦੇਵ ਸਿੰਘ ਕੰਬੋਜ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਸਮੇਂ ਸੈਂਕੜੇ ਕਿਸਾਨ ਮਜ਼ਦੂਰ ਬੀਬੀਆਂ ਹਾਜ਼ਰ ਸਨ |