15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿਸਾਨ ਜਥੇਬੰਦੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ 'ਚ ਪ੍ਰਬੰਧਕੀ ਕੰਪਲੈਕਸ ਮੂਹਰੇ ਧਰਨਾ ਲਗਾਇਆ

Ad Position 21
No active advertisement
ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਵਿਸ਼ੇਸ਼ ਪ੍ਰਤੀਨਿਧ)-ਕੁੱਝ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਡਰਾਈਵਰਾਂ, ਹੈਲਪਰਾਂ ਤੇ ਔਰਤ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿਚ ਅੱਜ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੂਬਾਈ ਪ੍ਰਧਾਨ ਬਾਈ ਨਛੱਤਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ ਧਰਨਾ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਵਰਕਰਾਂ ਨਾਲ ਧੱਕੇਸ਼ਾਹੀ ਤੇ ਉਨ੍ਹਾਂ ਦਾ ਆਰਥਿਕ ਤੌਰ 'ਤੇ ਸ਼ੋਸ਼ਣ ਕਰਨ ਵਾਲੇ ਸਕੂਲਾਂ ਦੇ ਪ੍ਰਬੰਧਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਧਰਨੇ ਨੂੰ ਸੰਬੋਧਨ ਕਰਦਿਆਂ 22 ਨਛੱਤਰ ਸਿੰਘ, ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ, ਭਾਰਤੀ ਕਿਸਾਨ ਯੂਨੀਅਨ ਮਜਾਇਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਹਰੀਕੇ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁੱਖ ਮੱਲੀ, ਭਾਰਤੀ ਕਿਸਾਨ ਯੂਨੀਅਨ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਖ਼ਿਜਰਪੁਰ, ਫ਼ੈਕਟਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਤੇ ਹੋਰ ਆਗੂਆਂ ਨੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਔਰਤ ਵਰਕਰਾਂ ਪ੍ਰਤੀ ਅਖ਼ਤਿਆਰ ਕੀਤਾ ਗਿਆ ਮਾੜਾ ਰਵੱਈਆ ਨਾ ਬਦਲਿਆ ਤਾਂ ਯੂਨੀਅਨ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗੀ | ਧਰਨੇ ਦੌਰਾਨ ਸਕੂਲ ਮੈਨੇਜਮੈਂਟ ਨਾਲ ਸਬੰਧਿਤ ਇਕ ਅਧਿਕਾਰੀ ਨਾਲ ਇਕ ਔਰਤ ਵਰਕਰ ਨੂੰ ਕਥਿਤ ਤੌਰ 'ਤੇ ਜਾਤੀ ਸੂਚਕ ਸ਼ਬਦ ਬੋਲ ਕੇ ਅਪਮਾਨਿਤ ਕਰਨ ਦੇ ਮਾਮਲੇ ਦਾ ਵੀ ਯੂਨੀਅਨ ਨੇ ਸਖ਼ਤ ਨੋਟਿਸ ਲਿਆ | ਇਸੇ ਦੌਰਾਨ ਹੀ ਵੱਖ-ਵੱਖ ਜਥੇਬੰਦੀਆਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਮੰਗ ਕੀਤੀ ਕਿ ਲੇਬਰ ਵਿਭਾਗ ਦੇ ਨਿਯਮਾਂ ਅਨੁਸਾਰ ਵਰਕਰਾਂ ਦੀ ਸੈਲਰੀ ਬਿਨਾਂ ਕਿਸੇ ਕਟੌਤੀ ਦੇ ਦਿੱਤੀ ਜਾਵੇ, ਸਾਰੇ ਭੱਤੇ ਤੇ ਬਣਦਾ ਬੋਨਸ ਦਿੱਤਾ ਜਾਵੇ, ਸਕੂਲ ਦੇ ਮੁਲਾਜ਼ਮਾਂ ਦਾ ਡੋਪ ਟੈੱਸਟ ਕਰਵਾਉਣ ਦੇ ਨਾਲ ਸਕੂਲ ਦੇ ਪ੍ਰਬੰਧਕਾਂ, ਪਿ੍ੰਸੀਪਲ ਆਦਿ ਦਾ ਡੋਪ ਟੈੱਸਟ ਸਿਵਲ ਹਸਪਤਾਲ ਵਿਚ ਸਿਵਲ ਸਰਜਨ ਦੀ ਦੇਖ ਰੇਖ ਹੇਠ ਕਰਵਾਇਆ ਜਾਵੇ | ਬਾਅਦ ਵਿਚ ਜਥੇਬੰਦੀਆਂ ਦੇ ਵਫ਼ਦ ਨੇ ਐੱਸ.ਐੱਸ.ਪੀ. ਗੌਰਵ ਤੂਰਾ ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਇਕ ਔਰਤ ਵਰਕਰ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਇਕ ਸਕੂਲ ਮੈਨੇਜਮੈਂਟ ਦੇ ਅਧਿਕਾਰੀ ਵਿਰੁੱਧ ਐੱਸ.ਸੀ. ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ | ਮੰਗ ਪੱਤਰ ਦੇਣ ਤੋਂ ਬਾਅਦ ਯੂਨੀਅਨ ਆਗੂਆਂ ਨੇ ਦੱਸਿਆ ਕਿ ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਸਬੰਧੀ ਅਗਲੇ ਸੋਮਵਾਰ ਤੱਕ ਬਣਦੀ ਕਾਨੂੰਨੀ ਕਾਰਵਾਈ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਵਲੋਂ ਅਗਲੇ ਸੋਮਵਾਰ ਤੱਕ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਮੌਕੇ ਸ਼ੇਰੇ ਪੰਜਾਬ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ, ਮੰਨਾ ਚਾਹਲ, ਪ੍ਰਾਈਵੇਟ ਟਰਾਂਸਪੋਰਟ ਵਰਕਰ ਯੂਨੀਅਨ ਅੰਮਿ੍ਤਸਰ ਤੋਂ ਪ੍ਰਧਾਨ ਦਿਲਬਾਗ ਸਿੰਘ, ਅਮਰਜੀਤ ਸਿੰਘ ਨਿਜ਼ਾਮਪੁਰ, ਅੱਛਰ ਸਿੰਘ ਗੁਡਾਣਾ, ਇਕਾਈ ਮੰਡ ਇਬਰਾਹੀਮਵਾਲ ਦੇ ਪ੍ਰਧਾਨ ਨਿਸ਼ਾਨ ਸਿੰਘ, ਹੈਪੀ ਰਾਵਾਂ, ਇੰਦਰਜੀਤ ਸਿੰਘ ਭੀਲਾ ਤੇ ਹੋਰ ਕਿਸਾਨ ਮਜ਼ਦੂਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਨੇ੍ਹ ਕਤਲ ਦੀ ਗੁੱਥੀ ਸੁਲਝੀ, 3 ਮੁੱਖ ਦੋਸ਼ੀ ਗਿ੍ਫ਼ਤਾਰ 1 ਨਾਮਜ਼ਦ ਅਗਲੀ ਖ਼ਬਰ ਤੇਲ ਦੀਆ ਵਧੀਆ ਕੀਮਤਾਂ ਦੇ ਵਿਰੋਧ ਵਿਚ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
Ad Position 24