ਫਗਵਾੜਾ, 8 ਜੂਨ (ਹਰਜੋਤ ਸਿੰਘ ਚਾਨਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਰੈਲੀ ਅਰਥੀ ਫ਼ੂਕ ਮੁਜ਼ਾਹਰਾ ਹੁਸ਼ਿਆਰਪੁਰ ਰੋਡ ਵਿਖੇ ਸਰਕਲ ਪ੍ਰਧਾਨ ਸੁਰਿੰਦਰਪਾਲ ਦੀ ਅਗਵਾਈ 'ਚ ਕੀਤਾ ਗਿਆ | ਰੈਲੀ 'ਚ ਪਿਛਲੇ ਦਿਨੀਂ ਪਟਿਆਲਾ, ਪੁਲੀਸ ਵਲੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਪ੍ਰ੍ਰੈਂਟਿਸ ਲਾਈਨਮੈਨਾਂ ਉੱਪਰ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਗਈ ਤੇ ਸਰਕਾਰ ਕੋਲੋਂ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ | ਰੈਲੀ ਦੌਰਾਨ ਬੁਲਾਰਿਆਂ ਵਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸੰਘਰਸ਼ ਪ੍ਰੋਗਰਾਮ ਉਲੀਕਿਆ ਜਾਵੇਗਾ | ਰੈਲੀ 'ਚ ਮਹਿੰਦਰਪਾਲ ਮੀਤ ਪ੍ਰਧਾਨ, ਹਰਦਿਆਲ, ਯਸ਼ਪਾਲ ਸ਼ਰਮਾ, ਹਰਪ੍ਰੀਤ ਸਿੰਘ, ਸੰਦੀਪ, ਅਜੇ ਕੁਮਾਰ, ਸਤਪਾਲ, ਰਵੀ, ਦੀਪਕ, ਸਰੂਪ ਸਿੰਘ, ਰਾਜ ਕੁਮਾਰ ਆਦਿ ਸ਼ਾਮਿਲ ਸਨ |