15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਮਾਰਟ ਸਿਟੀ ਸੁਲਤਾਨਪੁਰ ਲੋਧੀ ਵਿਚ ਆਨਲਾਈਨ ਤੇ ਆਫਲਾਈਨ ਆਧੁਨਿਕ ਡਿਜੀਟਲ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਅਮਰਜੀਤ ਕੋਮਲ)-ਸਮਾਰਟ ਸਿਟੀ ਸੁਲਤਾਨਪੁਰ ਲੋਧੀ ਵਿਚ ਆਨਲਾਈਨ ਤੇ ਆਫ ਲਾਈਨ ਸਹੂਲਤਾਂ ਨਾਲ ਲੈਸ ਇਕ ਆਧੁਨਿਕ ਡਿਜੀਟਲ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ, ਜੋ ਵਿਦਿਆਰਥੀਆਂ ਤੇ ਖ਼ੋਜਕਰਤਾਵਾਂ ਲਈ ਗਿਆਨ ਦਾ ਕੇਂਦਰ ਬਣੇਗੀ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਮਾਰਟ ਸਿਟੀ ਸੁਲਤਾਨਪੁਰ ਲੋਧੀ ਵਿਚ ਚੱਲ ਰਹੇ ਤਿੰਨ ਪ੍ਰਮੁੱਖ ਪ੍ਰੋਜੈਕਟਾਂ, ਸੀ.ਸੀ.ਟੀ.ਵੀ. ਕੈਮਰਾ ਨੈੱਟਵਰਕ, ਖੇਡ ਸਟੇਡੀਅਮ ਤੇ ਲਾਇਬ੍ਰੇਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਤੋਂ ਬਾਅਦ ਵੀਡੀਓ ਕਾਨਫ਼ਰੰਸ ਜਰੀਏ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਦੇ ਕੰਮਾਂ ਨੂੰ ਨਿਰਧਾਰਿਤ ਸਮਿਆਂ 'ਤੇ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰਾ ਪ੍ਰੋਜੈਕਟ ਨੂੰ ਸ਼ਹਿਰ ਦੇ ਸਾਰੇ ਅਹਿਮ ਸਥਾਨਾ, ਬਾਜ਼ਾਰਾਂ, ਚੌਂਕਾਂ ਵਿਚ ਜਲਦੀ ਲਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਅਮਨ ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾ ਸਕੇ | ਖੇਡ ਸਟੇਡੀਅਮ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਵਿਚ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਚੱਲ ਰਹੇ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਭਾਗ ਆਪਸ ਵਿਚ ਤਾਲਮੇਲ ਕਰਦੇ ਹੋਏ ਇਨ੍ਹਾਂ ਪ੍ਰੋਜੈਕਟਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜ੍ਹਾਉਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ 01822-233777 'ਤੇ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਈਾ ਬਾਬਾ ਭੂਪੇ ਸ਼ਾਹ ਦੇ ਦਰਬਾਰ ਪਿੰਡ ਮਾਣਕਾ ਵਿਖੇ ਸਾਲਾਨਾ ਜੋੜ ਮੇਲਾ 21 ਤੇ 22 ਨੂੰ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਸੰਬੰਧੀ ਨੌਜਵਾਨ ਖ਼ਿਲਾਫ਼ ਕੇਸ ਦਰਜ
Ad Position 24