17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਚਰਨਜੀਤ ਸਿੰਘ ਹੰਸ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਅਮਰਜੀਤ ਕੋਮਲ)-ਆਲ ਇੰਡੀਆ ਕਾਂਗਰਸ ਕਮੇਟੀ (ਐੱਸ.ਸੀ. ਡਿਪਾਰਟਮੈਂਟ) ਚੰਡੀਗੜ੍ਹ ਵਲੋਂ ਚਰਨਜੀਤ ਸਿੰਘ ਹੰਸ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਥਾਨਕ ਏਕਤਾ ਭਵਨ ਵਿਚ ਇਕ ਸੰਖੇਪ ਜਿਹੇ ਸਮਾਗਮ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਚਰਨਜੀਤ ਸਿੰਘ ਹੰਸ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਪਾਰਟੀ ਵਲੋਂ ਦਿੱਤੀ ਗਈ ਨਵੇਂ ਜ਼ਿੰਮੇਵਾਰੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਮਿਹਨਤੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਵਰਕਰ ਹਨ | ਕਾਂਗਰਸ ਵਿਧਾਇਕ ਨੇ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਜ਼ਿਲ੍ਹਾ ਕਾਂਗਰਸ ਤੇ ਐੱਸ.ਸੀ. ਡਿਪਾਰਟਮੈਂਟ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਅਦਾ ਕਰਨਗੇ | ਇਸ ਮੌਕੇ ਚਰਨਜੀਤ ਸਿੰਘ ਹੰਸ ਨੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੇ ਐੱਸ.ਸੀ. ਡਿਪਾਰਟਮੈਂਟ ਦੇ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਪਾਰਟੀ ਹਾਈਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਾਲ ਨਿਭਾਉਂਦਿਆਂ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸ.ਸੀ. ਡਿਪਾਰਟਮੈਂਟ ਦੀ ਪੁਰਾਣੀ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਹੈ ਤੇ ਬਹੁਤ ਜਲਦੀ ਜ਼ਿਲ੍ਹਾ ਪੱਧਰ 'ਤੇ ਨਵੀਂ ਕਮੇਟੀ ਦਾ ਗਠਨ ਕੀਤਾ ਜਾਵੇਗਾ | ਜਿਸ ਵਿਚ ਪਾਰਟੀ ਨੂੰ ਸਮਰਪਿਤ, ਸਰਗਰਮ ਵਰਕਰਾਂ ਨੂੰ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਐੱਸ.ਸੀ. ਡਿਪਾਰਟਮੈਂਟ ਨੂੰ ਹੋਰ ਮਜ਼ਬੂਤ ਬਣਾਉਣ ਤੇ ਸਮਾਜ ਦੀ ਆਵਾਜ਼ ਬੁਲੰਦ ਕਰਨ ਲਈ ਆਪਣੇ ਸਾਥੀਆਂ ਨਾਲ ਮਿਲਕੇ ਕੰਮ ਕਰਨਗੇ | ਇਸ ਮੌਕੇ ਹਾਜ਼ਰ ਸਾਬਕਾ ਕਾਂਗਰਸ ਵਿਧਾਇਕਾ ਰਾਜਬੰਸ ਕੌਰ ਰਾਣਾ ਤੇ ਪਾਰਟੀ ਦੇ ਹੋਰ ਆਗੂਆਂ ਨੇ ਚਰਨਜੀਤ ਸਿੰਘ ਹੰਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਲੋਕ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦਾ ਡਟ ਕੇ ਸਾਥ ਦੇਣ-ਐੱਚ.ਐੱਸ. ਵਾਲੀਆ ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਕੀਤਾ ਜ਼ਖ਼ਮੀ
Ad Position 24