25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 10-06-2026
ਕਪੂਰਥਲਾ, 9 ਜੂਨ (ਸਡਾਨਾ)-ਥਾਣਾ ਸਿਟੀ ਤੇ ਸਦਰ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਬਲਦੇਵ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਭਜਨ ਸਿੰਘ ਵਾਸੀ ਮਹਿਤਾਬਗੜ੍ਹ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ, ਜਿਸ 'ਤੇ ਪੁਲਿਸ ਨੇ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜੇ ਵਿਚੋਂ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਤਹਿਤ ਥਾਣਾ ਸਦਰ ਦੇ ਹਵਾਲਦਾਰ ਅੰਮਿ੍ਤਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕਥਿਤ ਦੋਸ਼ੀ ਗੁਰਮੀਤ ਸਿੰਘ ਵਾਸੀ ਕਾਲਾ ਸੰਘਿਆਂ ਨਜਾਇਜ਼ ਸ਼ਰਾਬ ਵੇਚਦਾ ਹੈ, ਜੋ ਕਿ ਹੁਣ ਵੀ ਪਿੰਡ ਧੰਦਲ ਤੋਂ ਰਜ਼ਾਪੁਰ ਵੱਲ ਨੂੰ ਮੋਟਰਸਾਈਕਲ 'ਤੇ ਸ਼ਰਾਬ ਵੇਚਣ ਲਈ ਆ ਰਿਹਾ ਹੈ, ਜਿਸ 'ਤੇ ਪੁਲਿਸ ਨੇ ਰਜ਼ਾਪੁਰ ਨੇੜੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਗੁਰਮੀਤ ਸਿੰਘ ਨੂੰ ਕਾਬੂ ਕਰਨ ਉਪਰੰਤ ਉਸ ਪਾਸੋਂ 7 ਬੋਤਲਾਂ ਸ਼ਰਾਬ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵੱਲੋਂ ਬੂਥ ਇੰਚਾਰਜਾਂ ਦੀ ਹੋਈ ਭਰਵੀਂ ਮੀਟਿੰਗ ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਸੰਬੰਧੀ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ <br/>
Ad Position 24