28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਵਿਚ ਦੂਜੀ ਵਾਰ ਵੀ 'ਆਪ' ਦੀ ਸਰਕਾਰ ਬਣੇਗੀ- ਗਗਨਦੀਪ ਸਿੰਘ

Ad Position 21
No active advertisement
ਅਜੀਤ ਡੈਸਕ 11-06-2026
ਸੁਲਤਾਨਪੁਰ ਲੋਧੀ, 10 ਜੂਨ (ਪ.ਪ. ਰਾਹੀਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਥੋੜ੍ਹੇ ਜਿਹੇ ਸਮੇਂ ਵਿਚ ਹੀ ਪੰਜਾਬ ਵਾਸੀਆਂ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ | ਇਹ ਸਰਕਾਰ ਆਮ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਂਟੀ ਡਰੱਗ ਕਲੱਬ ਦੋਆਬਾ ਦੇ ਚੇਅਰਮੈਨ ਡਾਕਟਰ ਗਗਨਦੀਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਉਪਰੰਤ ਕੀਤਾ | ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵੱਡੀ ਖਾਹਿਸ਼ ਹੈ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵੱਲ ਉਚੇਚੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਵਾਸੀਆਂ ਲਈ ਸਭ ਤੋਂ ਵੱਡੀ ਮੁਸੀਬਤ ਬਣੀ ਨਸ਼ੇ ਜਿਨ੍ਹਾਂ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਵੱਡੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਐਂਟੀ ਡਰੱਗ ਕਲੱਬ ਦੋਆਬਾ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਦਲਦਲ ਵਿਚੋਂ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਸਰਕਾਰ ਦਾ ਸਹਿਯੋਗ ਕੀਤਾ ਜਾਵੇ | ਇਸ ਮੌਕੇ ਚੇਅਰਮੈਨ ਡਾਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਕੂਲਾਂ ਵਿਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕਰ ਕੇ ਬੱਚਿਆਂ ਲਈ ਉੱਚ ਗੁਣਵੱਤਾ ਵਾਲੀ ਸਿੱਖਿਆ ਦੀ ਸੁਵਿਧਾ ਯਕੀਨੀ ਬਣਾਈ ਗਈ ਹੈ | ਸਿਹਤ ਖੇਤਰ ਵਿਚ ਆਮ ਲੋਕਾਂ ਨੂੰ ਇਲਾਜ ਨੇੜੇ ਹੀ ਮਿਲੇ | ਇਸ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਬਿਜਲੀ ਬਿੱਲਾਂ ਦੇ ਬੋਝ ਤੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ | ਇਸ ਨਾਲ ਕਈ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦਾ ਘਰੇਲੂ ਬਜਟ ਸੰਭਲਿਆ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਸਭ ਨੂੰ ਮਿਲ ਕੇ ਕੰਮ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਵਿਚ ਮੁੜ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਹੇਅਰ ਸਟਾਈਿਲੰਗ ਤੇ ਆਰੀ ਵਰਕ ਕੋਰਸ ਵਿਦਿਆਰਥਣਾਂ ਦੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਦੇ ਹਨ-ਡਾ. ਕੁਲਵਿੰਦਰ ਕੌਰ ਅਗਲੀ ਖ਼ਬਰ ਬੋਹਾ ਦੇ 3 ਤੇ ਬਰੇਟਾ ਦੇ 6 ਆਜ਼ਾਦ ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>
Ad Position 24