27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਪਰੋੜ ਦੇ ਪੁਰਾਤਨ ਧਾਰਮਿਕ ਅਸਥਾਨ ਡੇਰਾ ਬਾਬਾ ਇੱਛਾਧਾਰੀ ਵਿਖੇ ਸਜੇ ਧਾਰਮਿਕ ਦੀਵਾਨ

Ad Position 21
No active advertisement
ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਅਸ਼ੋਕ ਕੁਮਾਰ ਵਾਲੀਆ)- ਸਪਰੋੜ ਦੇ ਪੁਰਾਤਨ ਧਾਰਮਿਕ ਅਸਥਾਨ ਡੇਰਾ ਬਾਬਾ ਇੱਛਾਧਾਰੀ ਥੇਹ ਸੁਸਾਇਟੀ ਰਜਿ: ਸਪਰੋੜ ਵਿਖੇ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਮਹਾਨ ਗੁਰਮਤਿ ਸਮਾਗਮ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਕਮਲੇਸ਼ ਗਿਰੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸਜੇ ਦੀਵਾਨਾਂ ਵਿਚ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ | ਉਨ੍ਹਾਂ ਨੇ ਸੰਗਤਾਂ ਨੂੰ ਵਹਿਮਾ ਭਰਮਾ ਤੋਂ ਦੂਰ ਰਹਿਕੇ ਗੁਰੂ ਵਾਲੇ ਬਣਨ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਸੰਤ ਮੱਖਣ ਸਿੰਘ ਟੂਟੋਮਜਾਰਾ, ਸੰਤ ਸੁਖਵੰਤ ਸਿੰਘ ਨਾਹਲਾ, ਸੰਤ ਬਲਵੀਰ ਸਿੰਘ ਸ਼ਾਸਤਰੀ, ਸੰਤ ਰਾਜ ਰਿਸ਼ੀ ਨਵਾਂ ਸ਼ਹਿਰ, ਬਾਬਾ ਗੁਰਲਾਲ ਸਿੰਘ ਪੰਡਵਾ, ਸੰਤ ਮਲਕੀਤ ਸਿੰਘ ਖਾਨਪੁਰ ਵਾਲੇ, ਸੰਤ ਜਤਿੰਦਰ ਸਿੰਘ ਪਿੱਪਲੀ ਵਾਲਿਆਂ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ | ਵੱਡੀ ਗਿਣਤੀ ਵਿਚ ਸੰਗਤਾਂ ਨੇ ਤਿੰਨ ਦਿਨ ਹਾਜ਼ਰੀ ਭਰੀ | ਅੰਤ ਵਿਚ ਡੇਰੇ ਦੇ ਮੁੱਖ ਸੇਵਾਦਾਰ ਸੰਤ ਕਮਲੇਸ਼ ਗਿਰੀ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸੰਤਾਂ ਮਹਾਪੁਰਸ਼ਾਂ ਨੂੰ ਸਿਰੋਪਾ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਵਲੋਂ ਦਿੱਤੇ ਗਏ ਤੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਸ ਜੋੜ ਮੇਲੇ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੇ ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ ਹਲਕਾ ਇੰਚਾਰਜ ਫਗਵਾੜਾ ਨੇ ਵੀ ਹਾਜ਼ਰੀ ਭਰੀ ਤੇ ਆਖਿਆ ਕਿ ਫਗਵਾੜਾ ਹਲਕੇ ਵਿਚ ਸੜਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ ਅਤੇ ਜਿਹੜੀਆਂ ਸੜਕਾਂ ਤੇ ਵੱਟੇ ਪਏ ਹਨ ਉਨ੍ਹਾਂ ਸੜਕਾਂ ਤੇ ਜਲਦ ਲੁੱਕ ਪਾਈ ਜਾਵੇਗੀ | ਇਸ ਮੌਕੇ ਰਜਿੰਦਰ ਸਿੰਘ ਚੰਦੀ, ਜਥੇਦਾਰ ਮੁਖ਼ਤਿਆਰ ਸਿੰਘ ਆਸ਼ਰਮ, ਗੁਰਦੀਪ ਸਿੰਘ ਖੇੜਾ, ਬਿੰਦਰ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਕਿਰਨ ਕਲੇਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਤਪਾਲ ਸਿੰਘ ਕਿਸ਼ਨਪੁਰ, ਮੇਅਰ ਰਾਮਪਾਲ ਉੱਪਲ, ਗੁਰਦੀਪ ਦੀਪਾ, ਦਵਿੰਦਰ ਸਿੰਘ, ਕੁਲਵੰਤ ਸਿੰਘ , ਬੁੱਧੂ ਪੰਡਵਾ, ਸਰਪੰਚ ਬਲਜੀਤ ਸਿੰਘ ਪੰਡਵਾ, ਸਰਪੰਚ ਗੁਰਬਖ਼ਸ਼ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਐਸ.ਸੀ. ਡਿਪਾਰਟਮੈਂਟ ਫਗਵਾੜਾ (ਅਰਬਨ) ਦਾ ਵਫ਼ਦ ਧਾਲੀਵਾਲ ਨੂੰ ਮਿਲਿਆ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਬਲਜੀਤ ਸਿੰਘ ਵਾਲੀਆ ਨੂੰ ਵਪਾਰ ਵਿੰਗ ਦੇ ਸ਼ਹਿਰੀ ਤੇ ਜਸਵਿੰਦਰ ਸਿੰਘ ਘੁੰਮਣ ਨੂੰ ਦਿਹਾਤੀ ਪ੍...
Ad Position 24