27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਾਂਗਰਸ ਐਸ.ਸੀ. ਡਿਪਾਰਟਮੈਂਟ ਫਗਵਾੜਾ (ਅਰਬਨ) ਦਾ ਵਫ਼ਦ ਧਾਲੀਵਾਲ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਹਰਜੋਤ ਸਿੰਘ ਚਾਨਾ)- ਕਾਂਗਰਸ ਦੇ ਐਸ.ਸੀ. ਡਿਪਾਰਟਮੈਂਟ ਪੰਜਾਬ ਵਲੋਂ ਫਗਵਾੜਾ (ਅਰਬਨ) ਦੇ ਨਵ-ਨਿਯੁਕਤ ਚੇਅਰਮੈਨ ਕੁਲਵਿੰਦਰ ਸਿੰਘ ਬੱਬੂ ਬਾਂਸਲ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ.ਆਈ.ਏ.ਐਸ.) ਦੇ ਗ੍ਰਹਿ ਵਿਖੇ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਬੱਬੂ ਬਾਂਸਲ ਨੂੰ ਐਸ.ਸੀ. ਡਿਪਾਰਟਮੈਂਟ ਫਗਵਾੜਾ (ਅਰਬਨ) ਦਾ ਚੇਅਰਮੈਨ ਬਣਨ 'ਤੇ ਵਧਾਈਆਂ ਦਿੱਤੀਆਂ ਤੇ ਭਰੋਸਾ ਜਤਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਧਾਲੀਵਾਲ ਨੇ ਕਿਹਾ ਕਿ ਫਗਵਾੜਾ ਅਰਬਨ ਦੇ ਸਮੂਹ ਐਸ.ਸੀ. ਭਾਈਚਾਰੇ ਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕਜੁੱਟ ਕਰਕੇ ਅਗਲੀਆਂ ਵਿਧਾਨਸਭਾ ਚੋਣਾਂ ਦੀ ਤਿਆਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਐਸ.ਸੀ. ਭਾਈਚਾਰੇ ਵਲੋਂ ਕਾਂਗਰਸ ਦੇ ਹੱਥ ਮਜ਼ਬੂਤ ਕਰਦੇ ਹੋਏ ਫਗਵਾੜਾ ਵਿਧਾਨਸਭਾ ਸੀਟ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪਾਰਟੀ ਦੀ ਝੋਲੀ 'ਚ ਪਾਈ ਜਾਵੇਗੀ ਤੇ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਕੀਤਾ ਜਾਵੇਗਾ | ਇਸ ਮੌਕੇ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਸੂਬਾ ਜਨਰਲ ਸਕੱਤਰ ਲਾਜਪਤ ਰਾਏ, ਜ਼ਿਲ੍ਹਾ ਕਪੂਰਥਲਾ ਦੇ ਚੇਅਰਮੈਨ ਚਰਨਜੀਤ ਹੰਸ ਤੇ ਰੂਰਲ ਦੇ ਚੇਅਰਮੈਨ ਵਰਿੰਦਰ ਸਿੰਘ ਨਰੂੜ ਤੋਂ ਇਲਾਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਵਿਚ ਆੜ੍ਹਤੀਆਂ ਦੀ ਸਮੱਸਿਆ ਬਾਰੇ ਹੋਈ ਵਿਚਾਰ ਚਰਚਾ ਅਗਲੀ ਖ਼ਬਰ ਸਪਰੋੜ ਦੇ ਪੁਰਾਤਨ ਧਾਰਮਿਕ ਅਸਥਾਨ ਡੇਰਾ ਬਾਬਾ ਇੱਛਾਧਾਰੀ ਵਿਖੇ ਸਜੇ ਧਾਰਮਿਕ ਦੀਵਾਨ
Ad Position 24