27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿਚਲੇ ਇਤਰਾਜ਼ਾਂ ਨੂੰ ਸਰਕਾਰ ਤੁਰੰਤ ਦੂਰ ਕਰੇ- ਜਥੇ. ਕਲਿਆਣ

Ad Position 21
No active advertisement
ਅਜੀਤ ਡੈਸਕ 11-06-2026
ਡਡਵਿੰਡੀ, 10 ਜੂਨ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਧਾਰਮਿਕ ਆਗੂਆਂ ਦੀ ਇਕ ਜ਼ਰੂਰੀ ਇਕੱਤਰਤਾ ਕੀਤੀ ਗਈ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਤਸ਼ਰੀਫ਼ ਲਿਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲੋਂ ਗੁਰੂ ਪੰਥ ਨੂੰ ਤੋੜਨ ਦੀ ਸਾਜ਼ਿਸ਼ ਅਤੇ ਸਿੱਖ ਪੰਥ ਦੇ ਅਧਿਕਾਰਾਂ ਵਿਚ ਸਿੱਧਾ ਦਖ਼ਲ ਹੈ, ਜਿਸ ਨੂੰ ਸਿੱਖ ਪੰਥ ਵਲੋਂ ਪ੍ਰਵਾਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖ ਪੰਥ ਦੇ ਅੰਦਰੂਨੀ ਮਾਮਲਿਆਂ ਵਿਚ ਬੇਲੋੜੀ ਦਖ਼ਲ ਅੰਦਾਜ਼ੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਕ ਮਤਾ ਵੀ ਪੜਿ੍ਹਆ ਗਿਆ ਸੀ ਜਿਸ ਵਿਚ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਇਸ ਮਾਮਲੇ ਵਿਚ ਸਿੱਖ ਪੰਥ ਅਤੇ ਸ਼੍ਰੋਮਣੀ ਕਮੇਟੀ ਨੂੰ ਯੋਗ ਆਦੇਸ਼ ਦੇਣ, ਜਿਸ ਨੂੰ ਸੰਗਤਾਂ ਨੇ ਹੱਥ ਖੜੇ ਕਰਕੇ ਤੇ ਜੈਕਾਰੇ ਬੁਲਾ ਕੇ ਪ੍ਰਵਾਨਗੀ ਦਿੱਤੀ | ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ, ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਅਤੇ ਸਟੋਰ ਕੀਪਰ ਕੁਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਕਾਰ ਦਰਖ਼ਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਜ਼ਖ਼ਮੀ ਅਗਲੀ ਖ਼ਬਰ ਐੱਸ. ਆਈ. ਆਰ. ਦੇ ਸਬੰਧ ਵਿਚ ਚੋਣ ਅਮਲੇ ਦੀ ਵਿਸ਼ੇਸ਼ ਟਰੇਨਿੰਗ 11 ਤੇ 12 ਨੂੰ - ਅਕਾਸ਼ ਬਾਂਸਲ
Ad Position 24