27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੇ ਨੇ ਲਈ ਇਕ ਹੋਰ ਜਾਨ, ਮੁਹੱਲਾ ਵਾਲਮੀਕਿ 'ਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ

Ad Position 21
No active advertisement
ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਵਾਲਮੀਕਿ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਪਛਾਣ ਵਿਸ਼ਾਲ ਵਾਸੀ ਅੰਮਿ੍ਤਸਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਵਿਸ਼ਾਲ ਆਪਣੇ ਕਿਸੇ ਰਿਸ਼ਤੇਦਾਰ ਕੋਲ ਇੱਥੇ ਆਇਆ ਹੋਇਆ ਸੀ, ਜਿੱਥੇ ਕਥਿਤ ਤੌਰ 'ਤੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਉਸ ਦੀ ਮੌਤ ਹੋ ਗਈ | ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਬਾਰੇ ਅੱਜ ਸਵੇਰੇ ਪਤਾ ਲੱਗਾ, ਜਦਕਿ ਉਹ ਉਸ ਨੂੰ ਬੀਤੀ ਰਾਤ ਤੋਂ ਲੱਭ ਰਹੇ ਸਨ | ਘਟਨਾ ਦੀ ਖ਼ਬਰ ਫੈਲਣ ਮਗਰੋਂ ਮੁਹੱਲਾ ਵਾਸੀਆਂ 'ਚ ਭਾਰੀ ਰੋਸ ਦੇਖਣ ਨੂੰ ਮਿਲਿਆ | ਮੁਹੱਲੇ ਦੇ ਆਗੂ ਧਰਮਵੀਰ ਸੇਠੀ, ਐਡਵੋਕੇਟ ਰਿੰਪੀ ਗਿੱਲ ਅਤੇ ਜੋਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਇਲਾਕੇ 'ਚ ਲੰਬੇ ਸਮੇਂ ਤੋਂ ਵੱਡੇ ਪੱਧਰ 'ਤੇ ਨਸ਼ਿਆਂ ਦੀ ਵਿੱਕਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਨੇ ਕਈ ਵਾਰ ਖ਼ੁਦ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਤੇ ਮਾਮਲਾ ਪੁਲਿਸ ਦੇ ਧਿਆਨ 'ਚ ਵੀ ਲਿਆਂਦਾ, ਪਰ ਇਸ ਦੇ ਬਾਵਜੂਦ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਲਾਕੇ ਦੇ ਇੱਕ ਕਥਿਤ ਨਸ਼ਾ ਤਸਕਰ ਖਿਲਾਫ਼ ਕਈ ਸ਼ਿਕਾਇਤਾਂ ਹੋਣ ਦੇ ਬਾਵਜੂਦ ਪੁਲਿਸ ਨੇ ਉਸ 'ਤੇ ਕਦੇ ਸਖ਼ਤ ਕਾਰਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੇ ਵੱਡੇ ਦਾਅਵੇ ਕਰ ਰਹੀ ਹੈ ਤਾਂ ਸਿਟੀ ਪੁਲਿਸ ਥਾਣੇ ਤੋਂ ਕੁੱਝ ਹੀ ਦੂਰੀ 'ਤੇ ਸਥਿਤ ਇਸ ਮੁਹੱਲੇ 'ਚ ਨਸ਼ੇ ਦਾ ਕਾਰੋਬਾਰ ਚੱਲਣਾ ਚਿੰਤਾਜਨਕ ਹੈ | ਮੁਹੱਲੇ ਦੀਆਂ ਮਹਿਲਾਵਾਂ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇਲਾਕੇ 'ਚ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਕਾਰਨ ਉਹ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ ਤੇ ਪਰਿਵਾਰਾਂ ਦਾ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ | ਦੂਜੇ ਪਾਸੇ ਮਿ੍ਤਕ ਦੇ ਸਾਥੀ ਗੋਰਾ ਨੇ ਦੱਸਿਆ ਕਿ ਵਿਸ਼ਾਲ ਬੀਤੀ ਰਾਤ ਉਸ ਕੋਲ ਆਇਆ ਸੀ ਤੇ ਉਸ ਕੋਲ ਪਹਿਲਾਂ ਤੋਂ ਹੀ ਨਸ਼ੀਲਾ ਪਦਾਰਥ ਮੌਜੂਦ ਸੀ | ਉਸ ਨੇ ਦਾਅਵਾ ਕੀਤਾ ਕਿ ਵਿਸ਼ਾਲ ਨੇ ਨਸ਼ੇ ਦੀ ਵੱਧ ਮਾਤਰਾ ਲੈ ਲਈ ਸੀ, ਜਿਸ ਕਾਰਨ ਉਸ ਦੀ ਮੌਤ ਹੋਈ | ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਮਿ੍ਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਤੋਂ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਲੜਕੇ ਨੂੰ ਅਗਵਾ ਕਰ ਕੇ ਰੱਖਣ ਸਬੰਧੀ ਕੇਸ ਦਰਜ
Ad Position 24