27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਪੰਜ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਹਰਜੋਤ ਸਿੰਘ ਚਾਨਾ)-ਫਗਵਾੜਾ ਪੁਲਿਸ ਨੇ ਪੰਜ ਵੱਖ ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਕਮਲਜੀਤ ਬੰਗੜ ਉਰਫ਼ ਕਮਲ ਪੁੱਤਰ ਅਵਤਾਰ ਬੰਗੜ ਵਾਸੀ ਪਿੰਡ ਚਚਰਾੜੀ, ਰਮਨ ਪੁੱਤਰ ਯੋਗਰਾਜ ਵਾਸੀ ਮੁਹੱਲਾ ਗੋਬਿੰਦਪੁਰਾ ਤੇ ਮੈਨਾ ਪਤਨੀ ਲੱਡੂ ਵਾਸੀ ਛੱਜ ਕਾਲੋਨੀ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਗਾਂਧੀ ਚੌਂਕ ਲਾਗਿਓਾ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਬਲਵੀਰ ਰਾਮ ਉਰਫ਼ ਵੀਰੂ ਪੁੱਤਰ ਸ਼ਿੰਗਾਰਾ ਰਾਮ ਵਾਸੀ ਪਿੰਡ ਮਾਹਲਾ ਤੇ ਰਾਜਾ ਪੁੱਤਰ ਦੇਸ ਰਾਜ ਵਾਸੀ ਜਮਾਲਪੁਰ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਸਹੂਲਤਾਂ ਤੋਂ ਸੱਖਣੀ ਜ਼ਿਲ੍ਹਾ ਗੁਰੂ ਨਾਨਕ ਲਾਇਬ੍ਰੇਰੀ ਵੱਲ ਵੀ ਧਿਆਨ ਦੇਣ-ਡਾ. ਹਰਭਜਨ ਸਿੰਘ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਤੋਂ ਕੱਢਿਆ ਰੋਸ ਮਾਰਚ
Ad Position 24