27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਡੀ.ਸੀ. ਸਹੂਲਤਾਂ ਤੋਂ ਸੱਖਣੀ ਜ਼ਿਲ੍ਹਾ ਗੁਰੂ ਨਾਨਕ ਲਾਇਬ੍ਰੇਰੀ ਵੱਲ ਵੀ ਧਿਆਨ ਦੇਣ-ਡਾ. ਹਰਭਜਨ ਸਿੰਘ

Ad Position 21
No active advertisement
ਅਜੀਤ ਡੈਸਕ 11-06-2026
ਕਪੂਰਥਲਾ, 10 ਜੂਨ (ਵਿ.ਪ੍ਰ.)-ਕਿਤਾਬ ਮੰਚ ਕਪੂਰਥਲਾ ਰਜਿ. ਦੇ ਪ੍ਰਧਾਨ ਡਾ. ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਰਟ ਸਿਟੀ ਸੁਲਤਾਨਪੁਰ ਲੋਧੀ ਵਿਚ ਆਨਲਾਈਨ ਤੇ ਆਫਲਾਈਨ ਸਹੂਲਤਾਂ ਨਾਲ ਲੈਸ ਇਕ ਆਧੁਨਿਕ ਡਿਜੀਟਲ ਲਾਇਬ੍ਰੇਰੀ ਸਥਾਪਿਤ ਕੀਤੇ ਜਾਣ ਦਾ ਸਵਾਗਤ ਕੀਤਾ | ਉਨ੍ਹਾਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਲਏ ਗਏ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਤੇ ਨਾਲ ਹੀ ਮੰਗ ਕੀਤੀ ਕਿ ਉਹ ਸਹੂਲਤਾਂ ਤੋਂ ਸੱਖਣੀ ਕਪੂਰਥਲਾ ਵਿਚਲੀ ਜ਼ਿਲ੍ਹਾ ਗੁਰੂ ਨਾਨਕ ਲਾਇਬ੍ਰੇਰੀ ਵੱਲ ਵੀ ਵਿਸ਼ੇਸ਼ ਧਿਆਨ ਦੇਣ | ਕਿਉਂਕਿ ਗੁਰੂ ਨਾਨਕ ਲਾਇਬ੍ਰੇਰੀ ਵਿਚ ਬਹੁਤ ਸਾਰੇ ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪੁਸਤਕਾਂ ਪੜ੍ਹਣ ਆਉਂਦੇ ਹਨ, ਇਸ ਲਈ ਇਸ ਲਾਇਬ੍ਰੇਰੀ ਨੂੰ ਵੀ ਆਧੁਨਿਕ ਡਿਜੀਟਲ ਲਾਇਬ੍ਰੇਰੀ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਫਿਟਨੈੱਸ ਜਿੰਮ ਭੁਲੱਥ 'ਚ ਬੈਂਚ ਪੈੱ੍ਰਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਪੰਜ ਕਾਬੂ
Ad Position 24