27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਗੁਰਕੀਰਤ ਸਿੰਘ ਨੇ ਕਰਾਟੇ ਚੈਂਪੀਅਨਸ਼ਿਪ 'ਚ ਤੀਜਾ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 11-06-2026
ਕਪੂਰਥਲਾ, 10 ਜੂਨ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਰੋਡ ਕਪੂਰਥਲਾ ਦੇ 7ਵੀਂ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਸਕੂਲ ਦੀ ਟੀਮ ਦੀ ਅਗਵਾਈ ਏਸ਼ੀਅਨ ਗੋਲਡ ਮੈਡਲਿਸਟ ਗੁਰਪ੍ਰੀਤ ਰੋਜ਼ੀ ਸੇਠੀ ਨੇ ਕੀਤੀ ਤੇ ਉਨ੍ਹਾਂ ਦੀ ਦੇਖ ਰੇਖ ਹੇਠ ਗੁਰਕੀਰਤ ਸਿੰਘ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥੀ ਗੁਰਕੀਰਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਗੁਰਕੀਰਤ ਦੀ ਸਫ਼ਲਤਾ ਦਾ ਸਿਹਰਾ ਸਕੂਲ ਦੇ ਮਿਹਨਤੀ ਕੋਚ ਸਿਰ ਬੰਨਿਆ ਜਿਨ੍ਹਾਂ ਦੀ ਦੇਖ ਰੇਖ ਹੇਠ ਗੁਰਕੀਰਤ ਸਿੰਘ ਨੇ ਚੈਂਪੀਅਨਸ਼ਿਪ ਵਿਚ ਤੀਜਾ ਸਥਾਨ ਲਿਆ | ਡਾ. ਰੰਧਾਵਾ ਨੇ ਕਿਹਾ ਕਿ ਗੁਰੂ ਅਮਰਦਾਸ ਪਬਲਿਕ ਸਕੂਲ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਾ ਆ ਰਿਹਾ ਹੈ | ਇਸ ਚੈਂਪੀਅਨਸ਼ਿਪ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਕਰਾਟੇ ਨਾਲ ਸਬੰਧਿਤ ਖਿਡਾਰੀਆਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਪੰਜ ਕਾਬੂ ਅਗਲੀ ਖ਼ਬਰ ਡੇਰਾ ਚਹੇੜੂ ਵਿਖੇ ਯਾਦਗਾਰੀ ਹੋ ਨਿੱਬੜਿਆ 75ਵਾਂ ਸਾਲਾਨਾ ਜੋੜ ਮੇਲਾ
Ad Position 24