27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼ਿੰਘਰਾਲਾ ਸਕੂਲ ਦੀ ਅਨੂਪਬੀਰ ਕੌਰ ਪੱਡਾ ਨੇ ਐਸ.ਜੀ.ਪੀ.ਸੀ. ਪ੍ਰੀਖਿਆ 'ਚੋਂ ਪ੍ਰਾਪਤ ਕੀਤਾ ਸਕਾਲਰਸ਼ਿਪ

Ad Position 21
No active advertisement
ਅਜੀਤ ਡੈਸਕ 11-06-2026
ਨਡਾਲਾ, 10 ਜੂਨ (ਰਘਬਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਨਵੰਬਰ 2025 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਵਿਦਿਆਰਥਣ ਅਨੂਪਬੀਰ ਕੌਰ ਪੱਡਾ ਪੁੱਤਰੀ ਮਨਿੰਦਰ ਸਿੰਘ ਪੱਡਾ ਨੇ ਇਸ ਪ੍ਰੀਖਿਆ ਵਿਚ ਸਕਾਲਰਸ਼ਿਪ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡਿਵਿਨਟੀ ਇੰਚਾਰਜ ਪਲਵਿੰਦਰ ਕੌਰ ਅਤੇ ਪ੍ਰਦੀਪ ਕੌਰ ਦੀ ਅਗਵਾਈ ਵਿਚ ਕਰੀਬ 130 ਬੱਚਿਆਂ ਨੇ ਇਸ ਪ੍ਰੀਖਿਆ ਵਿਚ ਹਿੱਸਾ ਲਿਆ | ਸਭ ਬੱਚੇ ਵਧੀਆ ਅੰਕਾਂ ਨਾਲ ਪਾਸ ਹੋਏ ਅਤੇ ਸਕੂਲ ਵਿਦਿਆਰਥਣ ਅਨੂਪਬੀਰ ਨੇ ਪਹਿਲੇ ਦਰਜੇ ਵਿਚੋਂ ਮੈਰਿਟ ਵਿਚ ਆਕੇ ਸਕਾਲਰਸ਼ਿਪ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਅਤੇ ਐਮ.ਡੀ. ਸਵਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸਾਲ ਹੀ ਵੱਡੀ ਗਿਣਤੀ ਵਿਚ ਵਿਦਿਆਰਥੀ ਬੜੇ ਚਾਅ ਉਤਸ਼ਾਹ ਨਾਲ ਇਹ ਪ੍ਰੀਖਿਆ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਦੀ ਇਹ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਅਕਾਦਮਿਕ ਵਿੱਦਿਆ ਦੇ ਨਾਲ ਨਾਲ ਬੱਚਿਆਂ ਨੂੰ ਉਨ੍ਹਾਂ ਦੇ ਧਰਮ ਅਤੇ ਵਿਰਸੇ ਨਾਲ ਜੋੜਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਤੋਂ ਘਰੇਲੂ ਖਪਤਕਾਰ ਦੁਖੀ- ਸੰਧੂ ਸ਼ਰਮਾ, ਰਤਨਪਾਲ ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਚੇਅਰਮੈਨ ਨੂੰ ਮਗਨਰੇਗਾ ਆਗੂਆਂ ਨੇ ਦਿੱਤਾ ਮੰਗ ਪੱਤਰ
Ad Position 24