27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਾਬਕਾ ਚੇਅਰਮੈਨ ਉਮੇਸ਼ ਸ਼ਾਰਦਾ ਭਾਜਪਾ ਵਲੋਂ ਸ਼ਾਹਕੋਟ ਹਲਕੇ ਦੇ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 11-06-2026
ਕਪੂਰਥਲਾ, 10 ਜੂਨ (ਵਿਸ਼ੇਸ਼ ਪ੍ਰਤੀਨਿਧ)- ਭਾਜਪਾ ਹਾਈਕਮਾਂਡ ਨੇ ਸੀਨੀਅਰ ਭਾਜਪਾ ਆਗੂ ਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਸਾਬਕਾ ਚੇਅਰਮੈਨ ਉਮੇਸ਼ ਸ਼ਾਰਦਾ ਨੂੰ ਸ਼ਾਹਕੋਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ | ਉਮੇਸ਼ ਸ਼ਾਰਦਾ ਨੇ ਆਪਣੀ ਨਿਯੁਕਤੀ ਲਈ ਭਾਜਪਾ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਂਦਿਆਂ ਪਾਰਟੀ ਨੂੰ ਹਲਕੇ ਵਿਚ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਤੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਜਾਣੂ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ | ਵਰਨਣਯੋਗ ਹੈ ਕਿ ਉਮੇਸ਼ ਸ਼ਾਰਦਾ ਲਗਭਗ ਚਾਰ ਸਾਲ ਪਾਰਟੀ ਦੇ ਸੂਬਾ ਸਕੱਤਰ ਤੋਂ ਇਲਾਵਾ ਅੰਮਿ੍ਤਸਰ ਸ਼ਹਿਰੀ ਦੇ ਇੰਚਾਰਜ ਵਜੋਂ ਤੇ ਹੋਰ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਵਿਚ ਚੋਣ ਇੰਚਾਰਜ ਵਜੋਂ ਆਪਣੇ ਫ਼ਰਜ ਨਿਭਾ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਮੇਜਰ ਸਿੰਘ ਸੈਣੀ ਨੇ ਪੰਜਾਬ ਦੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਵਲੋਂ ਅੱਤਿਆਚਾਰ ਕਰਨ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਤੋਂ ਘਰੇਲੂ ਖਪਤਕਾਰ ਦੁਖੀ- ਸੰਧੂ ਸ਼ਰਮਾ, ਰਤਨਪਾਲ
Ad Position 24