27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸੁਨੀਲ ਚੰਮ 'ਆਪ' ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਹਰਜੋਤ ਸਿੰਘ ਚਾਨਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸੁਨੀਲ ਚੰਮ 'ਆਪ' 'ਚ ਸ਼ਾਮਿਲ ਹੋ ਗਏ ਹਨ | ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸੁਨੀਲ ਚੰਮ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ | ਇਸ ਮੌਕੇ ਫਗਵਾੜਾ ਦੇ ਹਲਕਾ ਇੰਚਾਰਜ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਨੀਲ ਚੰਮ ਵਰਗੇ ਤਜਰਬੇਕਾਰ ਆਗੂ ਦੇ ਪਾਰਟੀ ਨਾਲ ਜੁੜਨ ਨਾਲ ਫਗਵਾੜਾ ਅਤੇ ਆਸ-ਪਾਸ ਦੇ ਖੇਤਰਾਂ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਉਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ 'ਆਪ' ਪਾਰਟੀ ਦੇ ਸੂਬਾ ਜਨਰਲ ਸਕੱਤਰ ਦੀਪਕ ਬਾਲੀ ਅਤੇ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ ਨੇ ਵੀ ਸੁਨੀਲ ਚੰਮ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਸੁਆਗਤ ਕੀਤਾ | ਸੁਨੀਲ ਚੰਮ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਮੰਨੇ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਅਹਿਮਦ ਸ਼ਾਹ ਦੀ ਦਰਗਾਹ ਟਿੱਬਾ ਵਿਖੇ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਅੰਗਹੀਣ ਵਿਅਕਤੀਆਂ ਵਲੋਂ ਸਿਵਲ ਹਸਪਤਾਲ 'ਚ ਰੋਸ ਪ੍ਰਦਰਸ਼ਨ
Ad Position 24