27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਅਕਤੀ ਦੀ ਮਾਰਕੁੱਟ ਕਰਨ ਦੇ ਮਾਮਲੇ 'ਚ ਔਰਤ ਸਮੇਤ ਤਿੰਨ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਕਪੂਰਥਲਾ, 10 ਜੂਨ (ਸਡਾਨਾ)- ਇਕ ਵਿਅਕਤੀ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜਸਵੰਤ ਸਿੰਘ ਵਾਸੀ ਦੁਰਗਾਪੁਰ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਮੋਟਰਸਾਈਕਲ 'ਤੇ ਭਾਣੋਲੰਗਾ ਤੋਂ ਆਪਣੇ ਪਿੰਡ ਦੁਰਗਾਪੁਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਪੁਲ ਟੱਪ ਕੇ ਕਥਿਤ ਦੋਸ਼ੀ ਮੌਸਮ, ਸਰਦਾਰ ਤੇ ਕੁਲਵਿੰਦਰ ਕੌਰ ਵਾਸੀਆਨ ਦੁਰਗਾਪੁਰ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਨੂੰ ਰਸਤੇ ਵਿਚ ਰੋਕ ਲਿਆ ਤੇ ਉਸਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ | ਥਾਣਾ ਕੋਤਵਾਲੀ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨ ਤੇ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਉਕਤ ਤਿੰਨਾਂ ਕਥਿਤ ਦੋਸ਼ੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਗੁਰਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਭੁਲੱਥ 'ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਆਬਕਾਰੀ ਵਿਭਾਗ ਨੇ 7500 ਲੀਟਰ ਲਾਹਣ ਬਰਾਮਦ ਕਰਨ ਉਪਰੰਤ ਕੀਤੀ ਨਸ਼ਟ
Ad Position 24