27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭੁਲੱਥ 'ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 11-06-2026
ਭੁਲੱਥ, 10 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਭੋਗਪੁਰ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਬੇਰੀਆਂ ਵਾਲਾ ਵਿਖੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਕਮਰਾਏ ਦੀ ਪ੍ਰਧਾਨਗੀ ਹੇਠ ਤੇ ਮਜ਼ਦੂਰ ਆਗੂ ਅਬਦੇਸ਼ ਯਾਦਵ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਮਜ਼ਦੂਰ ਆਗੂਆਂ ਨੇ ਵਧ ਰਹੀ ਮਹਿੰਗਾਈ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦਿਨੋਂ ਦਿਨ ਘਰੇਲੂ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੇ ਭਾਅ ਵੱਧ ਰਹੇ ਹਨ ਜਿਸ ਕਰਕੇ ਮਹਿੰਗਾਈ ਦੀ ਮਾਰ ਮਜ਼ਦੂਰ ਵਰਗ ਨੂੰ ਝੱਲਣੀ ਪੈ ਰਹੀ ਹੈ | ਮਜ਼ਦੂਰ ਆਗੂਆਂ ਨੇ ਮੀਟਿੰਗ ਦੌਰਾਨ ਇਕੱਤਰ ਹੋਏ ਮਜ਼ਦੂਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ਕਿ ਅਗਰ ਕਿਸੇ ਵੀ ਮਜ਼ਦੂਰ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਂਦੀ ਹੈ ਤਾਂ ਯੂਨੀਅਨ ਦੇ ਨੋਟਿਸ ਵਿਚ ਲਿਆਂਦਾ ਜਾਵੇ, ਨਿਰਮਾਣ ਮਜ਼ਦੂਰਾਂ ਨੂੰ ਕੰਮ ਕਰਨ ਸਮੇਂ ਆ ਰਹੀਆਂ ਦਰਪੇਸ਼ ਮੁਸ਼ਕਲਾਂ ਜਿਵੇਂ ਮਜ਼ਦੂਰਾਂ ਦਾ ਮਿਹਨਤਾਨਾ ਸਮੇਂ ਸਿਰ ਨਾ ਮਿਲਣਾ ਜਾਂ ਮਕਾਨ ਬਣਾਉਣ ਸਮੇਂ ਮਕਾਨ ਮਾਲਕਾਂ ਵੱਲੋਂ ਮਜ਼ਦੂਰਾਂ ਦਾ ਸ਼ੋਸ਼ਣ ਕਰਨਾ ਜਿਵੇਂ ਟਾਈਮ ਸਿਰ ਮਜ਼ਦੂਰੀ ਅਦਾ ਨਾ ਕਰਨਾ, ਠੇਕੇਦਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵੀ ਗੱਲਬਾਤ ਕੀਤੀ ਗਈ | ਆਗੂ ਅਬਦੇਸ਼ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਮਜ਼ਦੂਰਾਂ ਵਾਸਤੇ ਕਸਬਿਆਂ ਅੰਦਰ ਸ਼ੈੱਡ ਵਗੈਰਾ ਵਾਸ਼ਰੂਮ ਦਾ ਨਿਰਮਾਣ ਵੀ ਕੀਤਾ ਜਾਵੇਗਾ, ਲੇਕਿਨ ਹਾਲੇ ਤੱਕ ਇਹ ਮਸਲਾ ਹੱਲ ਨਹੀਂ ਹੋਇਆ, ਸਰਕਾਰ ਜਲਦ ਇਸ ਪਾਸੇ ਧਿਆਨ ਦੇਵੇ | ਇਸ ਸਬੰਧੀ ਐਸਡੀਐਮ ਭੁਲੱਥ ਨੂੰ ਮਿਲ ਕੇ ਜਲਦ ਗੱਲਬਾਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਲਾਭਪਾਤਰੀ ਕਾਰਡ ਜਿਹੜੇ ਹਾਲੇ ਤੱਕ ਨਹੀਂ ਬਣ ਸਕੇ ਉਹ ਜਲਦ ਬਣਾਏ ਜਾਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤੋਸ਼ ਕੁਮਾਰ ਯਾਦਵ, ਸ਼ੰਕਰ ਸ਼ਾਹ, ਸੁਮਨ ਯਾਦਵ, ਸੰਤੋਸ਼, ਸਾਬੂ ਯਾਦਵ, ਵਿਨੋਦ ਕੁਮਾਰ ਮਹਿਤਾ, ਮਨੋਜ ਕੁਮਾਰ, ਹਰਜਿੰਦਰ ਸਿੰਘ, ਸਪੇਲਾ ਕੁਮਾਰ ਯਾਦਵ, ਸ਼ੰਕਰ ਸ਼ਾਹ, ਸੁਮਣ ਯਾਦਵ, ਅਰਮਾਨ ਪਾਲ ਤੇ ਹੋਰ ਮਜ਼ਦੂਰ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ੋਰਦਾਰ ਨਿਖੇਧੀ ਅਗਲੀ ਖ਼ਬਰ ਵਿਅਕਤੀ ਦੀ ਮਾਰਕੁੱਟ ਕਰਨ ਦੇ ਮਾਮਲੇ 'ਚ ਔਰਤ ਸਮੇਤ ਤਿੰਨ ਵਿਰੁੱਧ ਕੇਸ ਦਰਜ
Ad Position 24