27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ੋਰਦਾਰ ਨਿਖੇਧੀ

Ad Position 21
No active advertisement
ਅਜੀਤ ਡੈਸਕ 11-06-2026
ਭੁਲੱਥ, 10 ਜੂਨ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਪਟਿਆਲਾ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਲੱਖੋਵਾਲ ਹਰਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨ ਨੌਜਵਾਨਾਂ 'ਤੇ ਪੁਲਿਸ ਕਰਮਚਾਰੀਆਂ ਵਲੋਂ ਡਾਂਗਾਂ ਵਰਾਉਣੀਆਂ ਲੋਕਤੰਤਰ ਨੂੰ ਖ਼ਤਮ ਕਰਨ ਵਾਲੀ ਗੱਲ ਹੈ, ਜਿਸ ਕਰਕੇ ਤਸ਼ੱਦਦ ਦੇ ਜ਼ਿੰਮੇਵਾਰ ਡੀ.ਐੱਸ.ਪੀ. ਤੇ ਹੋਰ ਪੁਲਿਸ ਕਰਮਚਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ | ਇਸ ਮੌਕੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ, ਜ਼ਿਲ੍ਹਾ ਕੈਸ਼ੀਅਰ ਬਲਵੀਰ ਸਿੰਘ ਪੰਡੋਰੀ ਤੇ ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜਪੁਰ ਨੇ ਕਿਹਾ ਕਿ ਸੂਬਾ ਪੰਜਾਬ ਅੰਦਰ ਪੁਲਿਸ ਪ੍ਰਸ਼ਾਸਨ ਦੀ ਗੁੰਡਾਗਰਦੀ ਸ਼ਰੇਆਮ ਵੱਧ ਰਹੀ ਹੈ, ਹੱਕ ਮੰਗਣ ਵਾਲਿਆਂ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਸ਼ੱਦਦ ਢਾਇਆ ਜਾ ਰਿਹਾ ਹੈ, ਜਿਸ ਕਰਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦੀ ਹੈ ਅਤੇ ਲੋਕਤੰਤਰ ਦਾ ਘਾਣ ਕਰਨ ਵਾਲੀ ਜ਼ਿੰਮੇਵਾਰ ਮੌਜੂਦਾ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਅੰਡੇਮਾਨ-ਨਿਕੋਬਾਰ ਟਾਪੂਆਂ ਵਿਚ ਡੇਢ ਕਰੋੜ ਰੁੱਖ ਕੱਟਣ ਦੀ ਯੋਜਨਾ ਤੁਰੰਤ ਰੋਕੀ ਜਾਵੇ-ਸੰਤ ਸੀਚੇਵਾਲ ਅਗਲੀ ਖ਼ਬਰ ਭੁਲੱਥ 'ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ
Ad Position 24