27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਣੋ ਲੰਗਾ ਨੂੰ ਜਾਂਦੀ ਲਿੰਕ ਸੜਕ ਨਾ ਬਣਾਉਣ ਤੋਂ ਦੁਖੀ ਲੋਕਾਂ ਵਲੋਂ ਮੰਡੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੱਲ੍ਹ

Ad Position 21
No active advertisement
ਅਜੀਤ ਡੈਸਕ 11-06-2026
ਹੁਸੈਨਪੁਰ, 10 ਜੂਨ (ਤਰਲੋਚਨ ਸਿੰਘ ਸੋਢੀ)-ਇਕ ਪਾਸੇ ਤਾਂ ਪੰਜਾਬ ਸਰਕਾਰ ਪੰਜਾਬ ਅੰਦਰ ਵੱਡੇ ਪੱਧਰ ਤੇ ਸ਼ਹਿਰੀ ਤੇ ਪੇਂਡੂ ਲਿੰਕ ਸੜਕਾਂ ਨੂੰ ਬਣਾਉਣ ਤੇ ਕਰੋੜਾਂ ਰੁਪਏ ਖ਼ਰਚ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਪਰ ਅਸਲ ਵਿਚ ਪੰਜਾਬ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੋਂ ਪਿੰਡ ਭਾਣੋ ਲੰਗਾ, ਸਿਆਲ, ਸਿਧਵਾਂ ਦੋਨਾ, ਤੋਗਾਂਵਾਲ, ਸਾਲਾਪੁਰ ਦੋਨਾਂ ਤੋਂ ਇਲਾਵਾ ਅਨੇਕਾਂ ਪਿੰਡਾਂ ਨੂੰ ਮਿਲਾਉਣ ਵਾਲੀ ਇਹ ਲਿੰਕ ਸੜਕ ਪਿਛਲੇ ਲਗਭਗ ਨੌ ਸਾਲਾਂ ਤੋਂ ਥਾਂ-ਥਾਂ ਤੋਂ ਟੁੱਟ ਕੇ ਟੋਇਆ ਵਿਚ ਗਵਾਚੀ ਹੋਣ ਤੋਂ ਮਿਲਦੀ ਹੈ | ਜਦਕਿ ਕੁੱਝ ਸਿਆਸੀ ਮਾਰਾ ਵਲੋਂ ਇਹ ਸੜਕ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਆਪਸੀ ਖਹਿਬਾਜ਼ੀ ਦੀ ਭੇਟ ਚੜ੍ਹੀ ਦੱਸੀ ਜਾ ਰਹੀ ਹੈ | ਦੂਸਰੇ ਪਾਸੇ ਵਿਭਾਗ ਵਲੋਂ ਇਸ ਨੂੰ ਬਣਾਉਣ ਲਈ ਕੋਈ ਕਾਰਵਾਈ ਨਾ ਕਰਨ ਦੀ ਰਵੱਈਏ ਤੋਂ ਦੁਖੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਇਲਾਕੇ ਭਰਦੇ ਲੋਕਾਂ ਵਲੋਂ ਕੱਲ੍ਹ 12 ਜੂਨ ਦਿਨ ਸ਼ੁੱਕਰਵਾਰ ਨੂੰ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਰੋਸ ਯਾਰ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਜੋਨ ਦੇ ਪ੍ਰਧਾਨ ਯੋਗਾ ਸਿੰਘ, ਪ੍ਰਧਾਨ ਗੁਰਮੇਲ ਸਿੰਘ, ਗੁਰਮੁਖ ਸਿੰਘ, ਗੁਲਜ਼ਾਰ ਸਿੰਘ, ਸਾਧੂ ਸਿੰਘ, ਪਿਆਰਾ ਸਿੰਘ, ਸਰਪੰਚ ਸਰਦੂਲ ਸਿੰਘ ਸਿਆਲ, ਤਰਸੇਮ ਸਿੰਘ ਸਰਪੰਚ ਤੋਗਾਂਵਾਲਾ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਹਰਦੇਵ ਸਿੰਘ ਅਤੇ ਹੋਰ ਉਕਤ ਪਿੰਡਾਂ ਦੇ ਸਿਰਕੱਢ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਰੋਜ਼ ਵੱਖ-ਵੱਖ ਸਟੇਜਾਂ ਤੇ ਪੰਜਾਬ ਦੇ ਖ਼ਜ਼ਾਨੇ ਵਿਚ ਪੈਸੇ ਦੀ ਕੋਈ ਕਮੀ ਨਾ ਹੋਣ ਅਤੇ ਚੱਲਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਾ ਆਉਣ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਸਲ ਸਚਾਈ ਉਸ ਵੇਲੇ ਸਾਹਮਣੇ ਆਉਂਦੀ ਹੈ ਜਦੋਂ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੋਂ ਭਾਣੋ ਲੰਗਾ ਅਤੇ ਹੋਰ ਵੱਖ-ਵੱਖ ਪਿੰਡਾਂ ਨੂੰ ਜਾਂਦੀ ਲਿੰਕ ਲਈ ਸੜਕ ਕੰਮ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਬਜਟ ਨਾ ਆਉਣ ਕਰਕੇ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ ਕਹਿ ਰਹੇ ਹਨ | ਉਕਤ ਆਗੂਆਂ ਨੇ ਕਿਹਾ ਕਿ ਪਿਛਲੇ 9-10 ਸਾਲਾਂ ਤੋਂ ਉਕਤ ਪਿੰਡਾਂ ਦੇ ਲੋਕ ਇਸ ਥਾਂ-ਥਾਂ ਤੋਂ ਟੁੱਟੀ ਸੜਕ ਤੋਂ ਲੰਘਣ ਤੋਂ ਡਾਢੇ ਪਰੇਸ਼ਾਨ ਹਨ ਪਰ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੇ ਮਾਮਲਾ ਧਿਆਨ ਵਿਚ ਲਿਆਉਣ ਦੇ ਬਾਵਜੂਦ ਇਸ ਸੜਕ ਵੱਲ ਕੋਈ ਕਿਸੇ ਦਾ ਧਿਆਨ ਨਹੀਂ | ਜਿਸ ਕਰਕੇ ਇਲਾਕਾ ਵਾਸੀਆਂ ਵਿਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਆਗੂਆਂ ਨੇ ਕਿਹਾ ਕਿ ਭਰੋਸੇ ਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਸਿਆਸੀ ਆਗੂਆਂ ਦੀ ਆਪਸੀ ਖਹਿਬਾਜ਼ੀ ਦੀ ਭੇਟ ਚੜ੍ਹ ਚੁੱਕੀ ਹੈ | ਇਨ੍ਹਾਂ ਸਿਆਸੀ ਆਗੂਆਂ ਦੇ ਕਾਰਨ ਪੰਜ ਸੱਤ ਪਿੰਡਾਂ ਦੇ ਲੋਕ ਆਵਾਜਾਈ ਤੋਂ ਡਾਢੇ ਪਰੇਸ਼ਾਨ ਹਨ ਜਦ ਕਿ ਪੰਜਾਬ ਮੰਡੀ ਬੋਰਡ ਵਲੋਂ ਸੜਕ ਬਣਾਉਣ ਦਾ ਕੰਮ ਨਾ ਕਰਾਉਣ ਤੋਂ ਦੁਖੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਕੱਲ੍ਹ 12 ਜੂਨ ਦਿਨ ਸ਼ੁੱਕਰਵਾਰ ਨੂੰ ਪੰਜਾਬ ਮੰਡੀ ਬੋਰਡ ਕਪੂਰਥਲਾ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਇਸ ਸਬੰਧੀ ਇਲਾਕੇ ਭਰ ਦੇ ਲੋਕਾਂ ਨੂੰ ਲਾਮਬੰਦ ਕਰਕੇ ਧਰਨੇ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਰਿਹਾ ਹੈ | ਇਸ ਸਬੰਧੀ ਜਦੋਂ ਪੰਜਾਬ ਮੰਡੀ ਬੋਰਡ ਕਪੂਰਥਲਾ ਦੇ ਐਕਸੀਅਨ ਰਕੇਸ਼ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਬਜਟ ਮਿਲਦਿਆਂ ਸਾਰ ਭਾਣੋ ਲੰਗਾ ਤੇ ਹੋਰ ਪਿੰਡਾਂ ਨੂੰ ਜਾਂਦੀ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਹਿਮਾਚਲੀ ਨੌਜਵਾਨਾਂ ਵਲੋਂ 4 ਸਿੱਖ ਨੌਜਵਾਨਾਂ ਦੀ ਕੀਤੀ ਕੁੱਟਮਾਰ ਦਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗਗਰ... ਅਗਲੀ ਖ਼ਬਰ ਅੰਡੇਮਾਨ-ਨਿਕੋਬਾਰ ਟਾਪੂਆਂ ਵਿਚ ਡੇਢ ਕਰੋੜ ਰੁੱਖ ਕੱਟਣ ਦੀ ਯੋਜਨਾ ਤੁਰੰਤ ਰੋਕੀ ਜਾਵੇ-ਸੰਤ ਸੀਚੇਵਾਲ
Ad Position 24