ਕਪੂਰਥਲਾ, 11 ਜੂਨ (ਅਮਰਜੀਤ ਕੋਮਲ)-ਸੁਲਤਾਨਪੁਰ ਲੋਧੀ ਤੋਂ 'ਅਜੀਤ' ਦੇ ਸੀਨੀਅਰ ਪੱਤਰਕਾਰ ਨਰੇਸ਼ ਹੈਪੀ ਦੀ ਧਰਮ ਪਤਨੀ ਸ੍ਰੀਮਤੀ ਪ੍ਰਵੀਨ ਕੁਮਾਰੀ (56) ਦਾ ਅੱਜ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਸਵ: ਪ੍ਰਵੀਨ ਕੁਮਾਰੀ ਦਾ ਅੰਤਿਮ ਸੰਸਕਾਰ 12 ਜੂਨ ਨੂੰ ਸਵੇਰੇ 10 ਵਜੇ ਸ਼ਿਵਪੁਰੀ ਸ਼ਮਸ਼ਾਨਘਾਟ ਨੇੜੇ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ | ਇਸ ਦੁੱਖ ਦੀ ਘੜੀ ਵਿਚ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਪ੍ਰਵੀਨ ਕੁਮਾਰੀ ਦੇ ਦਿਹਾਂਤ 'ਤੇ ਨਰੇਸ਼ ਹੈਪੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਤੋਂ ਇਲਾਵਾ ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਦੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਭਾਜਪਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਰਕੇਸ਼ ਨੀਟੂ, ਬਸਪਾ ਦੇ ਸੀਨੀਅਰ ਆਗੂ ਡਾ. ਜਸਵੰਤ ਸਿੰਘ ਹਰਨਾਮਪੁਰ, ਬਸਪਾ (ਅ) ਦੇ ਸੂਬਾਈ ਆਗੂ ਬਲਵੰਤ ਸਿੰਘ ਸੁਲਤਾਨਪੁਰੀ, ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੇ ਪ੍ਰਕਾਸ਼ ਸਿੰਘ ਜੱਬੋਵਾਲ, ਕਨੌਜੀਆ ਸੇਵਾ ਦਲ ਦੇ ਪ੍ਰਧਾਨ ਸੋਨੂੰ ਕਨੌਜੀਆ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਧੀਰ, ਸਾਬਕਾ ਪ੍ਰਧਾਨ ਅਸ਼ੋਕ ਮੋਗਲਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਲਦੇਵ ਸਿੰਘ ਪਰਮਜੀਤਪੁਰ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਕਰਨਜੀਤ ਸਿੰਘ ਆਹਲੀ, ਕੌਂਸਲ ਦੇ ਸਾਬਕਾ ਉਪ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਉਪ ਪ੍ਰਧਾਨ ਜਗਪਾਲ ਸਿੰਘ ਚੀਮਾ, ਕੰਬੋਜ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ, ਮੁਖ਼ਤਿਆਰ ਚੰਦੀ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪਿੰਡ ਬਾਊਪੁਰ ਦੇ ਸਰਪੰਚ ਗੁਰਮੀਤ ਸਿੰਘ, ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ, ਕਿਸਾਨ ਆਗੂ ਸਰਵਣ ਸਿੰਘ ਬਾਊਪੁਰ ਤੋਂ ਇਲਾਵਾ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਪ੍ਰੈੱਸ ਕਲੱਬ ਕਪੂਰਥਲਾ ਨਾਲ ਸਬੰਧਿਤ ਪੱਤਰਕਾਰਾਂ ਤੇ ਅਜੀਤ ਉਪ ਦਫ਼ਤਰ ਕਪੂਰਥਲਾ ਦੇ ਸਟਾਫ਼ ਨੇ ਪੱਤਰਕਾਰ ਨਰੇਸ਼ ਹੈਪੀ ਦੀ ਧਰਮ ਪਤਨੀ ਸ੍ਰੀਮਤੀ ਪ੍ਰਵੀਨ ਕੁਮਾਰੀ ਦੀ ਬੇਵਕਤੀ ਮੌਤ 'ਤੇ ਨਰੇਸ਼ ਹੈਪੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |