ਫਗਵਾੜਾ, 11 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬਾਬਾ ਗਧੀਆ ਵਿਖੇ ਦੋ ਲੁਟੇਰੇ ਇੱਕ ਮਹਿਲਾ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਬਲਵੀਰ ਕੌਰ ਨੇ ਦੱਸਿਆ ਕਿ ਉਹ ਆਪਣੇ ਘਰ ਸਫ਼ਾਈ ਕਰਕੇ ਕੂੜਾ ਸੁੱਟਣ ਲਈ ਬਾਹਰ ਗਈ ਸੀ ਤਾਂ ਇਸ ਦੌਰਾਨ ਪਹਿਲਾ ਹੀ ਦੋ ਨੌਜਵਾਨ ਉੱਥੇ ਖੜ੍ਹੇ ਸਨ ਜਿਨ੍ਹਾਂ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਦੀਆਂ ਵਾਲੀਆਂ ਖੋਹ ਲਈਆਂ ਤੇ ਫ਼ਰਾਰ ਹੋ ਗਏ ਜਿਸ ਨਾਲ ਉਸਦਾ 30 ਤੋਂ 40 ਹਜ਼ਾਰ ਦਾ ਨੁਕਸਾਨ ਹੋਇਆ ਹੈ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਹੱਲਾ ਨਿਵਾਸੀ ਗੁਰਜੀਤਪਾਲ ਵਾਲੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ 'ਚ ਕਾਨੂੰਨ ਦੀ ਵਿਵਸਥਾ ਕਾਫ਼ੀ ਖ਼ਰਾਬ ਹੈ ਤੇ ਪਿਛਲੇ 8 ਦਿਨਾਂ 'ਚ ਇਹ ਲੁੱਟ ਖੋਹ ਦੀ ਦੂਸਰੀ ਘਟਨਾ ਹੈ ਤੇ ਪੁਲਿਸ ਇਸ ਨੂੰ ਕਾਬੂ ਕਰਨ 'ਚ ਅਸਫਲ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਲੁਟੇਰੇ ਬਜ਼ੁਰਗ ਵਿਅਕਤੀਆਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇ |