ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ, ਦੂਸਰਾ ਗੰਭੀਰ ਜ਼ਖਮੀ
ਅਜੀਤ ਡੈਸਕ
12-06-2026
ਕਪੂਰਥਲਾ, 11 ਜੂਨ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਆਉਣ ਸਮੇਂ ਪਿੰਡ ਭਾਣੋਲੰਗਾ ਨੇੜੇ ਸੜਕ 'ਤੇ ਪਏ ਟੋਏ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭੇ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਜ਼ਖਮੀ ਹੋ ਗਿਆ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ | ਜਿੱਥੇ ਡਿਊਟੀ ਡਾ. ਜਸ਼ਨ ਵਲੋਂ ਦਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਾਛੀਜੋਆ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਜਦਕਿ ਅਮਨਦੀਪ ਸਿੰਘ ਪੁੱਤਰ ਸਤਵਿੰਦਰ ਸਿੰਘ ਦਾ ਇਲਾਜ ਜਾਰੀ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |