02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭੁਲੱਥ ਪੁਲਿਸ ਵਲੋਂ ਸ਼ੱਕੀ ਹਾਲਾਤ ਵਿਚ ਘੁੰਮਦਾ ਨੌਜਵਾਨ ਕਾਬੂ, ਮੁਕੱਦਮਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਭੁਲੱਥ, 11 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਸ਼ੱਕੀ ਹਾਲਾਤਾਂ ਵਿਚ ਘੁੰਮਦੇ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੈੜੇ ਪੁਰਸ਼ਾਂ ਦੇ ਤਲਾਸ਼ ਦੇ ਸਬੰਧ ਵਿਚ ਪੁਲਿਸ ਪਾਰਟੀ ਜਦੋਂ ਪਿੰਡ ਟਾਂਡੀ ਔਲਖ ਪੁੱਜੀ ਤਾਂ ਠੇਕੇ ਦੇ ਨਜ਼ਦੀਕ ਇੱਕ ਨੌਜਵਾਨ ਬਿਨਾਂ ਵਜਾ ਆਵਾਰਾਗਰਦੀ ਕਰ ਰਿਹਾ ਸੀ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਆਪ ਨੂੰ ਛਪਾਉਣ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੋੜਾ ਥਾਣਾ ਟਾਂਡਾ ਦੱਸਿਆ, ਜਿਸ ਵੱਲੋਂ ਪੁਲਿਸ ਪਾਰਟੀ ਨੂੰ ਸ਼ੱਕੀ ਹਾਲਾਤ ਵਿਚ ਆਉਣ ਸਬੰਧੀ ਕੋਈ ਵੀ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ ਗਿਆ | ਭੁਲੱਥ ਪੁਲਿਸ ਵੱਲੋਂ ਉਸ ਨੂੰ ਆਵਾਰਾਗਰਦੀ ਕਰਨ ਸਬੰਧੀ ਕੋਈ ਸਪੱਸ਼ਟ ਜਵਾਬ ਨਾ ਦੇ ਸਕਣ ਤੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 150 ਗ੍ਰਾਮ ਚਰਸ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ, ਦੂਸਰਾ ਗੰਭੀਰ ਜ਼ਖਮੀ
Ad Position 24