ਕਪੂਰਥਲਾ, 11 ਜੂਨ (ਸਡਾਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਯੂਨੀਅਨ ਮੈਂਬਰਾਂ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਡਿਪਟੀ ਚੀਫ਼ ਇੰਜ. ਦਫ਼ਤਰ ਵਿਖੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਜਥੇਬੰਦੀ ਨੇ ਇੰਜ. ਐੱਸ.ਪੀ. ਸੋਂਧੀ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਦੇ ਹੱਲ ਕਰਨ ਲਈ ਕਿਹਾ | ਪਾਵਰਕਾਮ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਕਰਕੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣਗੇ | ਇਸ ਮੌਕੇ ਐਕਸੀਅਨ ਵਿਨੇ ਸ਼ਰਮਾ, ਐਕਸੀਅਨ ਭਰਤ ਆਨੰਦ, ਐੱਸ.ਡੀ.ਓ. ਦਵਿੰਦਰ ਸਿੰਘ, ਅਮਨਦੀਪ ਸਿੰਘ ਤੇ ਹੋਰ ਹਾਜ਼ਰ ਸਨ | ਕਿਸਾਨ ਆਗੂਆਂ ਵਿਚ ਜੋਗਾ ਸਿੰਘ, ਬਖ਼ਸ਼ੀਸ਼ ਸਿੰਘ, ਅਮਰੀਕ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ, ਇੰਦਰ ਸਿੰਘ, ਪਰਮਜੀਤ ਸਿੰਘ, ਇੰਦਰਮਾਣਕ ਸਿੰਘ, ਤਰਲੋਕ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਗੁਰਵਿੰਦਰ ਸਿੰਘ, ਜਸਕੀਰਤ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ, ਦੀਦਾਰ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਸਤਬੀਰ ਸਿੰਘ, ਬਾਲ ਸਿੰਘ ਤੇ ਹੋਰ ਹਾਜ਼ਰ ਸਨ |