02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਅਕਾਸ਼ ਬਾਂਸਲ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਕਪੂਰਥਲਾ, 11 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਇਸ ਸਬੰਧੀ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਨਜਾਇਜ਼ ਮਾਈਨਿੰਗ ਨੂੰ ਨੱਥ ਪਾਉਣ, ਕੁਦਰਤੀ ਸਰੋਤਾਂ ਦੀ ਰਾਖੀ ਕਰਨ ਤੇ ਮਾਈਨਿੰਗ ਪ੍ਰਕਿਰਿਆ ਦੀ ਸਮੀਖਿਆ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੰਵੇਦਨਸ਼ੀਲ ਇਲਾਕਿਆਂ ਤੇ ਨਦੀਆਂ ਦੇ ਆਸ ਪਾਸ ਦੇ ਖੇਤਰਾਂ ਵਿਚ ਦਿਨ ਰਾਤ ਗਸ਼ਤ ਕਰਨ ਦੇ ਨਾਲ-ਨਾਲ ਅਚਨਚੇਤ ਚੈਕਿੰਗ ਵਿਚ ਤੇਜ਼ੀ ਲਿਆਉਣ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਜਾਇਜ਼ ਮਾਈਨਿੰਗ, ਨਜਾਇਜ਼ ਭੰਡਾਰਨ ਜਾਂ ਮਾਈਨਿੰਗ ਸਮਗਰੀ ਦੀ ਓਵਰਲੋਡ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਮਾਈਨਿੰਗ ਐਕਟ ਤਹਿਤ ਤੁਰੰਤ ਕਾਰਵਾਈ ਕਰਦਿਆਂ ਐਫ.ਆਰ.ਆਈ. ਦਰਜ ਕੀਤੀ ਜਾਵੇ ਤੇ ਗੈਰ ਕਾਨੂੰਨੀ ਕਾਰਜਾਂ ਵਿਚ ਲੱਗੀਆਂ ਤੇ ਮਸ਼ੀਨਰੀ ਨੂੰ ਮੌਕੇ 'ਤੇ ਜ਼ਬਤ ਕੀਤਾ ਜਾਵੇ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਅਧਿਕਾਰੀ ਨਜਾਇਜ਼ ਮਾਈਨਿੰਗ ਨੂੰ ਸ਼ਹਿ ਦਿੰਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਗੈਰ ਕਾਨੂੰਨੀ ਮਾਈਨਿੰਗ 'ਤੇ ਤੀਖੀ ਨਜ਼ਰ ਰੱਖਣ ਲਈ ਮਾਈਨਿੰਗ, ਪੁਲਿਸ ਤੇ ਮਾਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਫ਼ੀਲਡ ਵਿਚ ਲਗਾਤਾਰ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ | ਵਾਤਾਵਰਨ ਦੀ ਸਾਂਭ ਸੰਭਾਲ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਨਨ ਗਤੀਵਿਧੀਆਂ ਕਾਰਨ ਕੁਦਰਤੀ ਸਰੋਤਾਂ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ | ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਮਨਜ਼ੂਰਸ਼ੁਦਾ ਮਾਈਨਿੰਗ ਸਾਈਟਾਂ 'ਤੇ ਨਿਰਧਾਰਿਤ ਨਿਯਮਾਂ ਤੇ ਮਾਪਦੰਡਾਂ ਦੀ ਪਾਲਣਾ ਨੂੰ ਹਰ ਹਾਲਤ ਵਿਚ ਯਕੀਨੀ ਬਣਾਇਆ ਜਾਵੇ ਤੇ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਦੇ ਲਾਇਸੰਸ ਤੁਰੰਤ ਰੱਦ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਜਾਇਜ਼ ਮਾਈਨਿੰਗ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਸ ਪਾਸ ਕੋਈ ਵੀ ਗੈਰ ਕਾਨੂੰਨੀ ਮਾਈਨਿੰਗ ਕਰ ਰਿਹਾ ਹੈ ਤਾਂ ਇਸ ਸਬੰਧੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਨੰਬਰ 'ਤੇ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੇ ਜਾਵੇਗੀ | ਮੀਟਿੰਗ ਵਿਚ ਮਾਈਨਿੰਗ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇ ਐਸ.ਡੀ.ਓ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਰ ਸ਼ਾਮ ਹੋਈ ਬਰਸਾਤ ਨੇ ਲੋਕਾਂ ਨੂੰ ਤਪਦੀ ਗਰਮੀ ਤੋਂ ਦਿਵਾਈ ਰਾਹਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨੂੰ ਦਿੱਤਾ ਮੰਗ-ਪੱਤਰ
Ad Position 24