ਭੁਲੱਥ, 11 ਜੂਨ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਸੱਤ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ, ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸ਼ਰਾਰਤੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਮੇਨ ਚੌਂਕ ਵਿਚ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ ਕਿ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਜਾਜ ਚੌਂਕ ਭੱਠਾ ਮੰਡੀ ਭੁਲੱਥ ਭੋਗਪੁਰ ਰੋਡ ਨਜ਼ਦੀਕ ਅੰਮਿ੍ਤ ਪਾਲ ਸਿੰਘ ਉਰਫ਼ ਬੁੱਢਾ ਪੁੱਤਰ ਸੁਖਜਿੰਦਰ ਸਿੰਘ ਬੱਗਾ ਵਾਸੀ ਪਿੰਡ ਬਜਾਜ ਥਾਣਾ ਭੁਲੱਥ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ | ਜਦੋਂ ਏਐਸਆਈ ਰਕੇਸ਼ ਕੁਮਾਰ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਦੱਸੀ ਗਈ ਜਗ੍ਹਾ 'ਤੇ ਰੇਡ ਕੀਤਾ ਗਿਆ ਤਾਂ ਉਕਤ ਇੱਕ ਸਰਦਾਰ ਵਿਅਕਤੀ ਖੜਾ ਨਜ਼ਰ ਆਇਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਨਾਂਅ ਅੰਮਿ੍ਤਪਾਲ ਸਿੰਘ ਉਰਫ਼ ਬੁੱਢਾ ਪੁੱਤਰ ਸੁਖਜਿੰਦਰ ਸਿੰਘ ਬੱਗਾ ਵਾਸੀ ਪਿੰਡ ਬਜਾਜ ਥਾਣਾ ਭੁਲੱਥ ਦੱਸਿਆ, ਜਿਸ ਦੀ ਤਲਾਸ਼ੀ ਲੈਣ ਸਮੇਂ ਉਸ ਪਾਸੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ, ਉਕਤ ਵਿਅਕਤੀ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |