30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਕਾਂਗਰਸ ਦਾ ਐੱਸ.ਸੀ. ਵਿੰਗ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਸਮਾਗਮ ਚੰਡੀਗੜ੍ਹ 'ਚ ਕਰਵਾਏਗਾ

Ad Position 21
No active advertisement
ਅਜੀਤ ਡੈਸਕ 12-06-2026
ਫਗਵਾੜਾ, 11 ਜੂਨ (ਹਰਜੋਤ ਸਿੰਘ ਚਾਨਾ)-ਪੰਜਾਬ ਕਾਂਗਰਸ ਦੇ ਐਸ.ਸੀ. ਵਿੰਗ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਵਿਸ਼ਾਲ ਸਮਾਗਮ ਚੰਡੀਗੜ੍ਹ ਵਿਖੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਇਹ ਫ਼ੈਸਲਾ ਅੱਜ ਇੱਥੇ ਸੂਬਾ ਆਗੂ ਪਰਮਿੰਦਰ ਸਿੰਘ ਸਮਾਣਾ ਤੇ ਸੁਖਵਿੰਦਰ ਬਿੱਲੂ ਖੇੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕੀਤਾ ਗਿਆ | ਅੱਜ ਦੀ ਮੀਟਿੰਗ 'ਚ ਕਾਂਗਰਸੀ ਆਗੂ ਯਾਮਿਨੀ ਗੋਮਰ ਵਰਕਿੰਗ ਚੇਅਰਮੈਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਇਸ 'ਚ ਸਮੂਹ ਸ਼੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਜਾਵੇਗਾ ਤੇ ਮੁੱਖ ਮਹਿਮਾਨ ਵਜੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਿਲ ਹੋਣਗੇ ਤੇ ਤਾਰੀਕਾ ਦਾ ਜਲਦੀ ਐਲਾਨ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਤਿੰਦਰਪਾਲ ਸਿੰਘ, ਜੰਗ ਬਹਾਦਰ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਚੋਪੜਾ, ਰਣਜੀਤ ਸਿੰਘ ਤਰਖਾਣ ਮਾਜਰਾ, ਰਜਿੰਦਰ ਸੰਧੂ, ਹਰਬੰਸ ਸਿੰਘ, ਸੋਖੀ ਰਾਮ, ਸੇਵਾ ਸਿੰਘ, ਬਲਵੀਰ ਸਿੰਘ ਫ਼ਤਿਹਗੜ੍ਹ ਸਾਹਿਬ, ਬਲਵਿੰਦਰ ਬਿੱਟੂ, ਸੋਢੀ ਰਾਮ, ਗੁਰਮੀਤ ਸਿੰਘ, ਲਖਵਿੰਦਰ ਸਿੰਘ ਘੱਮਣੇਵਾਲ ਤੇ ਪੰਜਾਬ ਭਰ ਤੋਂ ਨੁਮਾਇੰਦੇ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੁਝ ਦਿਨਾਂ ਵਿਚ ਸ਼ੁਰੂ ਹੋਵੇਗਾ ਬੰਗਾ ਰੋਡ ਦਾ ਨਿਰਮਾਣ ਕਾਰਜ-ਡਾ. ਰਾਜ ਕੁਮਾਰ ਚੱਬੇਵਾਲ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਅਖ਼ਤਿਆਰ ਕੀਤੀ ਨੀਤੀ ਦਾ ਜਵਾਬ ਵਿਧਾਨ ਸਭਾ ਚੋਣਾਂ ਵਿਚ ਦੇਵਾਂਗੇ-ਅਨਸਾਰੀ, ਬੁਟਾਰੀ
Ad Position 24